News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਮਨਾਏ ਜਾ ਰਹੇ ਜਸ਼ਨ, ਸਰਬਸੰਮਤੀ ਨਾਲ ਚੁਣਿਆ ਸਰਪੰਚ

ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਮਨਾਏ ਜਾ ਰਹੇ ਜਸ਼ਨ, ਸਰਬਸੰਮਤੀ ਨਾਲ ਚੁਣਿਆ ਸਰਪੰਚ

(TTT)ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਤੋਂ ਪਹਿਲਾ ਪਿੰਡਾਂ ਵਿਚ ਸਰਬਸੰਮਤੀਆ ਦਾ ਦੌਰ ਜਾਰੀ ਹੈ। ਇਸ ਦੇ ਚਲਦੇ ਪਿੰਡ ਬੱਗੋਵਾਲ ਗੁੱਜਰਾਂ, ਹੁਸ਼ਿਆਰਪੁਰ ਵਿਖੇ ਬਲਵਿੰਦਰ ਕੌਰ ਨੂੰ ਸਰਪੰਚ ਸਮੇਤ ਪੰਚ ਪੰਚਾਇਤ ਮੈਬਰਾਂ :ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਵਿਰਪਾਲ ਕੌਰ ਅਤੇ ਤੇਜਪਾਲ ਸਿੰਘ ਨੂੰ ਸਰਬਸੰਮਤੀ ਨਾਲ ਬਣਾਇਆ ਗਿਆ । ਅੱਜ ਪਿੰਡ ਵਾਸੀਆਂ ਨੇ ਖੁਸ਼ੀ ਵਿਚ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਨਵ ਨਿਯੁਕਤ ਸਰਪੰਚ ਬਲਵਿੰਦਰ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਵਿਚ ਧੜੇਬੰਦੀ ਤੋਂ ਉਪਰ ਉਠ ਕੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ, ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇਣਗੇ ।