ਚੱਬੇਵਾਲ ਵਿਧਾਨ ਸਭਾ ਹਲਕੇ ‘ਚ ਵੰਡੇ 67 ਲੱਖ ਦੇ ਚੈੱਕ, 14 ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਤੇਜ਼ੀ
ਕੋਟ ਫਤੂਹੀ ‘ਚ ਕਰਵਾਇਆ ਵਿਸ਼ੇਸ਼ ਸਮਾਗਮ, ਪਿੰਡ ਵਾਸੀਆਂ ‘ਚ ਖੁਸ਼ੀ ਦੀ ਲਹਿਰ
(TTT) ਵਿਧਾਨ ਸਭਾ ਹਲਕਾ ਚੱਬੇਵਾਲ ਅਧੀਨ ਪੈਂਦੇ 14 ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਮੰਤਵ ਨਾਲ 67 ਲੱਖ ਰੁਪਏ ਦੇ ਚੈੱਕ ਵੰਡੇ ਗਏ।ਇਹ ਵਿਸ਼ੇਸ਼ ਸਮਾਗਮ ਹੁਸ਼ਿਆਰਪੁਰ ਦੇ ਪਿੰਡ ਕੋਟ ਫਤੂਹੀ ਵਿੱਚ ਡਾ: ਵਿਪਨ ਪਚਨੰਗਲ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਅਤੇ ਸਥਾਨਕ ਨੁਮਾਇੰਦਿਆਂ ਨੇ ਸੰਸਦ ਮੈਂਬਰ ਦਾ ਨਿੱਘਾ ਸਵਾਗਤ ਕੀਤਾ ਅਤੇ ਖੁਸ਼ੀ ਪ੍ਰਗਟਾਈ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ।ਸਮਾਗਮ ਦੌਰਾਨ ਡਾ: ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਇਲਾਕੇ ਦੇ ਹਰ ਪਿੰਡ ਦਾ ਸਹੀ ਵਿਕਾਸ ਕਰਵਾਉਣਾ ਹੈ |ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਪਿੰਡਾਂ ਵਿੱਚ ਛੱਤਾਂ ਦੀ ਮੁਰੰਮਤ, ਨਾਲੀਆਂ ਦੀ ਨਿਕਾਸੀ, ਖੇਡ ਸਟੇਡੀਅਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਲਈ ਵਰਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲ ਹੈ।ਇਸ ਮੌਕੇ ਡਾ.ਇਸ਼ਾਂਕ , ਬਲਜੀਤ ਕੌਟ, ਹਰਜਿੰਦਰ ਕੌਰ, ਟੋਨੀ ਮਾਹਿਲ ਬਲਟੋਹੀਆਂ, ਜੀਵਨ ਕਹਾਰਪੁਰ, ਕ੍ਰਿਪਾਲ ਸਰਪੰਚ ਭਗਤਪੁਰ, ਗੁਰਬਖਸ਼ ਕੌਰ ਸਰਪੰਚ ਨਗਦੀਪੁਰ, ਬਲਕਾਰ, ਹੀਰਾ ਅਤੇ ਗੁਰਮੇਲ ਸਰਪੰਚ ਆਦਿ ਸਥਾਨਕ ਆਗੂ ਵੀ ਹਾਜ਼ਰ ਸਨ |ਉਨ੍ਹਾਂ ਵੀ ਇਸ ਉਪਰਾਲੇ ਦਾ ਸਵਾਗਤ ਕੀਤਾ ਅਤੇ ਸੰਸਦ ਮੈਂਬਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਡਾ: ਰਾਜਕੁਮਾਰ ਚੱਬੇਵਾਲ ਨੇ ਇਸ ਮੌਕੇ ਹਾਜ਼ਰ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਲਾਕੇ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਿਆ ਜਾਵੇਗਾ।ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਸਹਾਇਤਾ ਦੀ ਸਹੀ ਵਰਤੋਂ ਕੀਤੀ ਜਾਵੇ, ਤਾਂ ਜੋ ਹਰ ਪਿੰਡ ਵਿੱਚ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸੰਸਦ ਮੈਂਬਰ ਨੂੰ ਪਿੰਡਾਂ ਦੀਆਂ ਹੋਰ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।ਡਾ: ਚੱਬੇਵਾਲ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ |