ਜ਼ਿਲ੍ਹੇ ’ਚ ਬਾਲ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਹੋਵੇਗੀ ਢੁਕਵੀਂ ਕਾਰਵਾਈ : ਸਹਾਇਕ ਕਿਰਤ ਕਮਿਸ਼ਨਰ

Date:

ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਕਿਹਾ ਕਿ ਕਿਰਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਮਜ਼ਦੂਰਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜ਼ਿਲ੍ਹੇ ਵਿਚ ਗਰੈਚੁਟੀ ਦੇ 113 ਕੇਸ, ਘੱਟੋ-ਘੱਟ ਉਜਰਤ ਨਾਲ ਸਬੰਧਤ 35 ਕੇਸ ਅਤੇ ਮੁਲਾਜ਼ਮ ਮੁਆਵਜਾ ਐਕਟ ਨਾਲ ਸਬੰਧਤ 3 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਟਾਸਕ ਫੋਰਸ ਬਾਲ ਮਜ਼ਦੂਰੀ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਬਾਲ ਮਜ਼ਦੂਰੀ ਤੋਂ ਛੁਡਵਾਏ ਗਏ 4 ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ।ਬਿਲਡਿੰਗ ਅਤੇ ਹੋਰ ਉਸਾਰੀ ਵਰਕਰ ਐਕਟ ਬਾਰੇ ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਉਸਾਰੀ ਕਾਮਿਆਂ ਦੀ ਭਲਾਈ ਲਈ ਹੈਲਪਡੈਸਕ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਕਾਮਿਆਂ ਨਾਲ ਸਬੰਧਤ ਭਲਾਈ ਸਕੀਮਾਂ ਦਾ ਲਾਭ ਸਹਿਜੇ ਢੰਗ ਨਾਲ ਮੁਹੱਈਆ ਰਕਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਵੱਖ-ਵੱਖ ਸਕੀਮਾਂ ਤਹਿਤ 246 ਅਰਜ਼ੀਆਂ ਦੀ ਪ੍ਰਕਿਰਿਆ ਮੁਕੰਮਲ ਕਰਦਿਆਂ 28.97 ਲੱਖ ਦੀ ਅਦਾਇਗੀ ਲਈ ਇਹ ਅਰਜ਼ੀਆਂ ਭੇਜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਭਲਾਈ ਸਕੀਮਾਂ ਨਾਲ ਸਬੰਧਤ ਅਰਜ਼ੀਆਂ ਹੁਣ ਸਹਾਇਕ ਕਿਰਤ ਕਮਿਸ਼ਨਰ ਵਲੋਂ ਬੋਰਡ ਦੇ ਸਕੱਤਰ ਨੂੰ ਸਿੱਧੀਆਂ ਅਦਾਇਗੀ ਲਈ ਭੇਜੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੇਬਰ ਭਲਾਈ ਬੋਰਡ ਵਲੋਂ ਕਾਮਿਆਂ ਦੀ ਭਲਾਈ ਵਾਲੀਆਂ ਅਰਜ਼ੀਆਂ ਨੂੰ ਤੁਰੰਤ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਉਸਾਰੀ ਕਾਮੇ ਹੁਣ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਭਲਾਈ ਬੋਰਡ ਰਾਹੀਂ ਪੰਜਾਬ ਕਿਰਤੀ ਸਹਾਇਕ ਐਪ ਰਾਹੀਂ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਵਲੋਂ ਸਬੰਧਤ ਧਿਰਾਂ ਦੇ ਸਸ਼ਕਤੀਕਰਨ, ਹੋਰ ਵਿਕਾਸ ਅਤੇ ਭਲਾਈ ਲਈ ਅਣਥੱਕ ਯਤਨੀ ਕੀਤੇ ਜਾ ਰਹੇ ਹਨ।  

LEAVE A REPLY

Please enter your comment!
Please enter your name here
Captcha verification failed!
CAPTCHA user score failed. Please contact us!

Share post:

Subscribe

spot_imgspot_img

Popular

More like this
Related

गांव थेंदा चिपड़ा की छात्रा गुरलीन कौर ने एनएमएमएस परीक्षा पास करके चमकाया क्षेत्र का नाम

होशियारपुर /दलजीत अजनोहा सरकारी मिडिल स्कूल थेंदा चिपड़ा की...

नवनियुक्त शिक्षकों को पदभार ग्रहण करने पर सम्मानित किया गया।

होशियारपुर/दलजीत अजनोहा राजकीय अध्यापक संघ एवं पुरानी पेंशन बहाली...

होशियारपुर पुलिस ने विभिन्न मामलों में संलिप्त आरोपियों को किया गिरफ्तार

होशियारपुर/दलजीत अजनोहा श्री संदीप कुमार मलिक आईपीएस पुलिस जिला...

ਹੁਸ਼ਿਆਰਪੁਰ ਦੇ ਸਕਸ਼ਮ ਵਸ਼ਿਸ਼ਟ ਨੇ ਸੀ.ਏ.ਜੀ. ਦੀ ਕੌਮੀ ਪ੍ਰੀਖਿਆ ‘ਚ ਪਹਿਲਾ ਸਥਾਨ ਹਾਸਲ ਕਰ ਇਤਿਹਾਸ ਰਚਿਆ

 ਹੁਸ਼ਿਆਰਪੁਰ ਦੇ 20 ਸਾਲਾ ਸਕਸ਼ਮ ਵਸ਼ਿਸ਼ਟ ਨੇ ਸਰਟੀਫਿਕੇਟ ਕੋਰਸ...