Civil Surgeon Dr. Pawan Kumar Shagotra Reviews Health Programs in Hoshiarpur District

Date:

ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਜ਼ਿਲੇ ਅੰਦਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਕੀਤੀ ਗਈ ਮੀਟਿੰਗ ਹੁਸ਼ਿਆਰਪੁਰ 18 ਅਕਤੂਬਰ 2024 (TTT ) ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਸਿਹਤ ਵਿਭਾਗ ਪੰਜਾਬ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਸੰਬੰਧੀ ਸਤੰਬਰ ਮਹੀਨੇ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ।

ਮੀਟਿੰਗ ਦਾ ਆਗਾਜ਼ ਕਰਦਿਆਂ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਮੈਟਰਨਲ ਡੈਥ ਨੂੰ ਇਸਨੂੰ ਰੋਕਣ ਲਈ ਜਰੂਰੀ ਹੈ ਕਿ ਜਲਦੀ ਤੋੰ ਜਲਦੀ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ। ਉਹਨਾਂ ਕਿਹਾ ਕਿ ਵੱਖ ਵੱਖ ਪ੍ਰੋਗਰਾਮਾਂ ਜਿਨਾ ਦੇ ਪਰਫਾਰਮੈਂਸ ਦੇ ਹਿਸਾਬ ਨਾਲ ਜਿਹੜੇ ਪੈਰਾਮੀਟਰ ਘੱਟ ਹਨ ਉਹਨਾਂ ਉਪਰ ਫੋਕਸ ਕੀਤਾ ਜਾਵੇ।

ਡਾ ਸ਼ਗੋਤਰਾ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ ਮੈਗਾ ਮੁਹਿੰਮ ਦੇ ਤੌਰ ਤੇ ਮਨਾਉਂਦੇ ਹੋਏ ਸਕੂਲਾਂ ਵਿੱਚ ਬੱਚਿਆਂ ਨੂੰ ਮੱਛਰਾਂ ਦਾ ਲਾਰਵਾ ਜਰੂਰ ਦਿਖਾਇਆ ਜਾਵੇ। ਡੇਂਗੂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਆਪਣੇ ਸੰਬੰਧਿਤ ਏਰੀਏ ਵਿੱਚ ਹੋਰ ਸੁਚਾਰੂ ਢੰਗ ਨਾਲ ਕਰਦੇ ਹੋਏ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਉਕਤ ਤੋਂ ਇਲਾਵਾ ਆਮ ਆਦਮੀ ਕਲੀਨਿਕ, ਆਯੂਸ਼ਮਾਨ ਭਾਰਤ ਅਧੀਨ ਦਿੱਤੀਆਂ ਜਾ ਰਹੀਆਂ ਸਿਹਤ ਬੀਮਾਂ ਦੀਆਂ ਸੇਵਾਵਾਂ, ਡੀ-ਐਡਿਕਸ਼ਨ ਸੰਬੰਧੀ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ, ਤੰਬਾਕੂ ਕੰਟਰੋਲ ਐਕਟ ਅਧੀਨ ਗਤੀਵਿਧੀਆ ਬਾਰੇ, ਟੀਬੀ ਕੰਟਰੋਲ ਪ੍ਰੋਗਰਾਮ, ਲੈਪਰੋਸੀ ਕੰਟਰੋਲ ਪ੍ਰੋਗਰਾਮ ਆਦਿ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਗਈ।

#ਸਿਹਤ, #ਪੰਜਾਬ, #ਡਾ_ਪਵਨ_ਕੁਮਾਰ, #ਮੀਟਿੰਗ, #ਸਿਹਤ_ਪ੍ਰੋਗਰਾਮ, #ਮੈਟਰਨਲ_ਡੈਥ, #ਡੇਂਗੂ, #ਆਯੂਸ਼ਮਾਨ_ਭਾਰਤ, #ਡੀ_ਐਡਿਕਸ਼ਨ, #ਟੀਬੀ_ਕੰਟਰੋਲ, #ਲੈਪਰੋਸੀ, #ਕੁਲੀਨਿਕ, #ਸਿਹਤ_ਬੀਮਾ #gbcupdate #gbcupdatelive

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...