ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਐਸ ਡੀ ਐਚ ਮੁਕੇਰੀਆਂ ਦਾ ਅਚਨਚੇਤ ਦੌਰਾ

Date:

ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਐਸ ਡੀ ਐਚ ਮੁਕੇਰੀਆਂ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ 28 ਅਗਸਤ 2024 (TTT) ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਐਸ ਡੀ ਐਚ ਮੁਕੇਰੀਆਂ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪੀਏ ਸਤਪਾਲ ਵੀ ਮੌਜੂਦ ਸਨ।

ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਉਹਨਾਂ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਮੁਕੇਰੀਆਂ ਡਾ ਰਮਨ ਕੁਮਾਰ ਦੇ ਨਾਲ ਵਿਸ਼ੇਸ਼ ਤੌਰ ਤੇ ਗਾਇਨੀ ਵਾਰਡ ਦਾ ਨਰੀਖਣ ਕੀਤਾ। ਉਹਨਾਂ ਗਾਇਨੀ ਵਾਰਡ ਦੇ ਸਟਾਫ਼ ਨੂੰ ਹਿਦਾਇਤ ਕੀਤੀ ਕਿ ਇਥੇ ਆਉਣ ਵਾਲੀ ਹਰ ਗਰਭਵਤੀ ਦਾ ਖ਼ਾਸ ਖਿਆਲ ਰੱਖਿਆ ਜਾਵੇ ਅਤੇ ਮਰੀਜ਼ਾਂ ਨਾਲ ਸਹਿਯੋਗਾਤਮਕ ਰੱਵਈਆ ਅਪਣਾਇਆ ਜਾਵੇ । ਉਹਨਾਂ ਨੇ ਫਾਰਮੇਸੀ ਅੰਦਰ ਦਵਾਈਆਂ ਦੇ ਸਟਾਕ ਦਾ ਜਾਇਜ਼ਾ ਲਿਆ। ਉਹਨਾਂ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ।

ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ।

ਉਪਰੰਤ ਉਹਨਾਂ ਐਂਮਰਜੈਂਸੀ ਵਾਰਡ, ਜਨਰਲ ਵਾਰਡ ਅਤੇ ਓ ਟੀ ਦਾ ਵੀ ਦੌਰਾ ਕੀਤਾ ਅਤੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਉਹਨਾਂ ਹਸਪਤਾਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...