ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦਾ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਕੀਤਾ ਗਿਆ ਨਿੱਘਾ ਸਵਾਗਤ।

Date:

ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦਾ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਕੀਤਾ ਗਿਆ ਨਿੱਘਾ ਸਵਾਗਤ।

ਹੁਸ਼ਿਆਰਪੁਰ 21 ਅਗਸਤ 2024 (TTT) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਲੰਘੇ ਸ਼ੁੱਕਰਵਾਰ ਆਪਣਾ ਕਾਰਜ ਭਾਰ ਸੰਭਾਲ ਲਿਆ ਗਿਆ ਹੈ। ਅੱਜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ ਸਵਾਤੀ ਸ਼ੀਂਮਾਰ ਅਤੇ ਸਿਵਲ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ ਪਵਨ ਕੁਮਾਰ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ. ਪਵਨ ਕੁਮਾਰ ਇਸ ਤੋਂ ਪਹਿਲਾਂ ਪਦ -ਉੱਨਤ ਹੋਣ ਉਪਰੰਤ ਬਤੌਰ ਡਿਪਟੀ ਡਾਇਰੈਕਟਰ ਵੱਜੋਂ ਪਿਛਲੇ 8 ਮਹੀਨੇ ਤੋਂ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ

ਪੰਜਾਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜਿਕਰਯੋਗ ਹੈ ਕਿ ਡਾ ਪਵਨ ਕੁਮਾਰ ਨੇ ਪਦ-ਉੱਨਤ ਹੋਣ ਤੋਂ ਪਹਿਲਾਂ ਬਤੌਰ ਸਹਾਇਕ ਸਿਵਲ ਸਰਜਨ ਜਿਲਾ ਹੁਸ਼ਿਆਰਪੁਰ ਵਿੱਚ ਲਗਭਗ 6 ਸਾਲ ਆਪਣੀਆਂ ਸੇਵਾਵਾਂ ਪੁਰੀ ਤਨਦੇਹੀ ਨਾਲ ਨਿਭਾਈਆਂ।
ਸਿਵਲ ਸਰਜਨ ਵੱਲੋਂ ਸਾਰੇ ਡਾਕਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਸਪਤਾਲ ਦਾ ਕੰਮ ਸੁਚਾਰੂ ਰੂਪ ਚ ਚਲਾਉਣ ਲਈ ਮੇਰੇ ਵੱਲੋਂ ਸੁਹਿਰਦਤਾ ਨਾਲ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਾ ਸਵਾਤੀ ਨੇ ਆਪਣੇ ਸਮੂਹ ਡਾਕਟਰ ਸਾਹਿਬਾਨ ਅਤੇ ਹਸਪਤਾਲ ਦੇ ਬਾਕੀ ਸਟਾਫ ਦੀ ਤਰਫੋਂ ਸਿਵਲ ਸਰਜਨ ਨੂੰ ਇਹ ਯਕੀਨ ਦੁਆਇਆ ਕਿ ਪੂਰੀ ਤਨਦੇਹੀ ਅਤੇ ਅਨੁਸ਼ਾਸ਼ਨਿਕ ਢੰਗ ਨਾਲ ਹਸਪਤਾਲ ਵਿਚ ਮਰੀਜ਼ਾਂ ਦੀ ਬਿਹਤਰੀ ਲਈ ਨਿੱਠ ਕੇ ਕੰਮ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...

फार्माविज़न (एबीवीपी) होशियारपुर द्वारा “स्वामी विवेकानंद का जीवन” विषय पर संगोष्ठी

फार्माविज़न के तत्वावधान में एबीवीपी होशियारपुर द्वारा "स्वामी विवेकानंद का जीवन" विषय...

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...