ਸੀ.ਜੇ.ਐਮ ਰਾਵਲ ਨੇ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Date:

ਸੀ.ਜੇ.ਐਮ ਰਾਵਲ ਨੇ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬੀ.ਡੀ.ਪੀ.ਓਜ਼ ਨੂੰ ਪਿੰਡਾਂ ‘ਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 21 ਅਗਸਤ : (TTT) ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਜ਼ਿਲ੍ਹਾ ਅਤੇ ਸਬ ਡਵੀਜਨ ਪੱਧਰ ‘ਤੇ ਸਾਲ 2024 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ 2024 ਨੂੰ ਕੀਤਾ ਜਾ ਰਿਹਾ ਹੈ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਂਕ ਮੈਨੇਜਰਾਂ ਨਾਲ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਮੀਟਿੰਗ ਮੌਜੂਦ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਦੌਰਾਨ ਰੱਖੇ ਜਾਣ ਵਾਲੇ ਕੇਸਾਂ ਸਬੰਧੀ ਚਰਚਾ ਕੀਤੀ।

ਇਸ ਮੀਟਿੰਗ ਦੌਰਾਨ ਸਾਰੇ ਬੀ.ਡੀ.ਪੀ.ਓਜ਼ ਨੂੰ ਕੌਮੀ ਲੋਕ ਅਦਾਲਤ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਬੈਂਕ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਅਤੇ ਟ੍ਰੈਫਿਕ ਇੰਚਾਰਜ ਨੂੰ ਇਸ ਲੋਕ ਅਦਾਲਤ ਰਾਹੀਂ ਪੈਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਬਿਜਲੀ ਵਿਭਾਗ ਦੇ ਐਕਸੀਅਨ ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਕੰਜਿਊਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਹੁਸ਼ਿਆਰਪੁਰ ਦੇ ਮੈਂਬਰ ਪ੍ਰੇਮ ਸਿੰਘ ਸਲਾਰੀਆ ਅਤੇ ਬੀ.ਐਸ.ਐਨ.ਐਲ. ਦੇ ਪ੍ਰੀ-ਲਿਟੀਗੇਟਿਵ ਕੇਸਾਂ ਬਾਰੇ ਜੂਨੀਅਰ ਅਸਿਸਟੈਂਟ ਅਫ਼ਸਰ ਪਰਮਵੀਰ ਸਿੰਘ ਅਤੇ ਐਮ.ਏ.ਸੀ.ਟੀ ਪੈਡਿੰਗ ਕੇਸਾਂ ਬਾਰੇ ਇੰਨਸ਼ੋਰੈਂਸ ਕੰਪਨੀਆਂ ਦੇ ਅਸਿਸਟੈਂਟ ਅਫ਼ਸਰ ਨੂੰ ਮੀਟਿੰਗ ਦੌਰਾਨ ਕਿਹਾ ਗਿਆ ਕਿ 14 ਸਤੰਬਰ 2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।
ਮੀਟਿੰਗ ਵਿਚ ਭਾਗ ਲੈਣ ਵਾਲੇ ਸਬੰਧਿਤ ਅਧਿਕਾਰੀਆਂ ਨੂੰ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕ ਜਨ ਉਪਯੋਗੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...