News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਲੰਧਰ ਜ਼ਿਮਨੀ ਚੋਣ ਦੇ ਮੈਦਾਨ ‘ਚ ਖ਼ੁਦ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ ‘ਆਪ’ ਨੇ ਲਾਇਆ ਅੱਡੀ ਚੋਟ

ਜਲੰਧਰ ਜ਼ਿਮਨੀ ਚੋਣ ਦੇ ਮੈਦਾਨ ‘ਚ ਖ਼ੁਦ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ ‘ਆਪ’ ਨੇ ਲਾਇਆ ਅੱਡੀ ਚੋਟ

ਜਲੰਧਰ(TTT) – ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਵੈਸਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਨੂੰ ਜਿੱਤਣਾ ਸੱਤਾਧਾਰੀ ਪਾਰਟੀ ‘ਆਪ’ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਚ ਬੀਤੇ ਦਿਨਾਂ ਤੋਂ ਡੇਰੇ ਲਗਾਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੋਜ਼ਾਨਾ ਰੋਡ ਸ਼ੋਅ ਕਰਕੇ ਮੋਹਿੰਦਰ ਭਗਤ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ।