ਪੰਜਾਬ ਦੀਆਂ ਔਰਤਾਂ ਨੂੰ 1000 ਰੁਪਿਆ ਦੇਣ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਕਦੋਂ ਮਿਲਣਗੇ
(TTT) ਲੁਧਿਆਣਾ : ਮੁੱਖ ਮੰਤਰੀ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਭਗਵੰਤ ਮਾਨ ਨੇ ਸੋਮਵਾਰ ਨੂੰ ਲੋਕ ਸਭਾ ਹਲਕਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਪੱਖ ’ਚ ਹਲਕਾ ਪੱਛਮੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਟਿੱਬਾ ਰੋਡ ’ਤੇ ਆਯੋਜਿਤ ਰੋਡ ਸ਼ੋਅ ਦੌਰਾਨ ਐਲਾਨ ਕੀਤਾ ਕਿ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਜਲਦੀ ਹੀ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਦੇ ਲਈ ਸਰਕਾਰ ਨੇ ਬਜਟ ’ਚੋਂ ਲਗਭਗ 5200 ਕਰੋੜ ਰੁਪਏ ਦੀ ਬੱਚਤ ਕਰ ਲਈ ਹੈ, ਜਿਸ ਨਾਲ ਹੁਣ ਔਰਤਾਂ ਨੂੰ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਆਉਣ ਵਾਲੇ 5 ਤੋਂ 7 ਮਹੀਨੇ ’ਚ ਪੂਰਾ ਕੀਤਾ ਜਾਵੇਗਾ।