
.ਕਿਸਾਨਾਂ ਤੇ ਕੇਂਦਰ ਵਿਚਾਲੇ ਗੱਲਬਾਤ ਫੇਲ੍ਹ ਹੋਣ ਪਿੱਛੇ CM ਮਾਨ ਦਾ ਹੱਥ’-Sunil Jakhar
ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਅੰਦੋਲਨ ਮੰਗਲਵਾਰ 8ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਦਿੱਤਾ ਪ੍ਰਸਤਾਵ ਰੱਦ ਕਰ ਦਿੱਤਾ ਹੈ, ਜਿਸ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ (BJP) ਪ੍ਰਧਾਨ ਨੇ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਸਿਰੇ ਨਾ ਚੜ੍ਹਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ (AAP) ਦਾ ਹੱਥ ਦੱਸਿਆ ਹੈ।

