ਨਗਰ ਨਿਗਮ ਦਫ਼ਤਰ ’ਚ 10 ਅਗਸਤ ਸ਼ਨੀਵਾਰ ਨੂੰ ਵੀ ਹੋਵੇਗੀ ਬਿੱਲਾਂ ਦੀ ਕੁਲੈਕਸ਼ਨ : ਕਮਿਸ਼ਨਰ
ਹੁਸ਼ਿਆਰਪੁਰ, 9 ਅਗਸਤ :(TTT) ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦਫ਼ਤਰ ਵਿਚ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ ਦੀ ਕੁਲੈਕਸ਼ਨ ਲਈ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਸ਼ਹਿਰ ਵਾਸੀ ਕੰਮਕਾਜ਼ ਵਾਲੇ ਦਿਨ ਆ ਕੇ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ 10 ਅਗਸਤ ਦਿਨ ਸ਼ਨੀਵਾਰ ਨੂੰ ਵੀ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ, ਜਿਥੇ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪਬਲਿਕ ਵੱਲੋਂ ਕਾਊਂਟਰ ’ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਇਆ ਜਾਵੇ।