ਦਫਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ: ਡਾ.ਅਮਨਦੀਪ ਕੋਰ
ਹੁਸ਼ਿਆਰਪੁਰ, 20 ਸਤੰਬਰ:(TTT) ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਪਬਲਿਕ ਕੰਮ-ਕਾਜ ਵਾਲੇ ਦਿਨ ਆ ਕੇ 10 ਫੀਸਦੀ ਰਿਬੇਟ ਨਾਲ ਆਪਣਾ ਪ੍ਰਾਪਰਟੀ ਟੈਕਸ ਚਾਲੂ ਸਾਲ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।ਨਗਰ ਨਿਗਮ ਦੇ ਕੈਸ਼ ਕਾਊਂਟਰ 21 ਸਤੰਬਰ 2024 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲੇ ਰਹਿਣਗੇ, ਜਿਥੇ ਕਿ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪਬਲਿਕ ਵਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਉਣ।