ਹੁਸ਼ਿਆਰਪੁਰ, 6 ਨਵੰਬਰ {TTT}:
ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਮੇਤ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਕੁਝ ਦਿਨਾਂ ਤੋਂ ਖੇਤਾਂ ਵਿਚ ਡਟਿਆ ਹੋਇਆ ਹੈ ਅਤੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਬਲਾਕ ਪੱਧਰ ’ਤੇ ਜਾ ਰਿਹਾ ਹੈ। . ਇਸੇ ਤਹਿਤ ਡਿਪਟੀ ਕਮਿਸ਼ਨਰ ਨੇ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਡਗਾਮ, ਦੇਨੋਵਾਲ ਖੁਰਦ ਅਤੇ ਭੱਜਲਾਂ ਦਾ ਦੌਰਾ ਕੀਤਾ ਕਿਉਂਕਿ ਇਨ੍ਹਾਂ ਪਿੰਡਾਂ ਵਿਚ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਇਸ ਦੌਰਾਨ ਜਦੋਂ ਡਿਪਟੀ ਕਮਿਸ਼ਨਰ ਨੇ ਪਿੰਡ ਡਗਾਮ ਦਾ ਦੌਰਾ ਕੀਤਾ ਤਾਂ ਉਨ੍ਹਾਂ ਦੇਖਿਆ ਕਿ ਇਕ ਖੇਤ ਵਿਚ ਪਰਾਲੀ ਨੂੰ ਅੱਗ ਲੱਗੀ ਹੋਈ ਸੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੀ ਗੱਡੀ ਰੋਕ ਕੇ ਅਧਿਕਾਰੀਆਂ, ਸਟਾਫ਼ ਅਤੇ ਸਬੰਧਤ ਕਿਸਾਨ ਨੂੰ ਨਾਲ ਲੈ ਕੇ ਅੱਗ ਬੁਝਾਈ ਅਤੇ ਮੁੜ ਅਜਿਹਾ ਨਾ ਕਰਨ ਲਈ ਕਿਹਾ। ਉਨ੍ਹਾਂ ਪਿੰਡ ਦੇ ਕਿਸਾਨਾਂ ਨੂੰ ਬੁਲਾ ਕੇ ਦੱਸਿਆ ਕਿ ਕਿਸ ਤਰ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਨਾਲ-ਨਾਲ ਸਾਡੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਪਿੰਡ ਦੇਨੋਵਾਲ ਕਲਾਂ ਦਾ ਦੌਰਾ ਕੀਤਾ ਜਿੱਥੇ ਐਤਵਾਰ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਸਾਨਾਂ ਦੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਸ਼ੀਨਰੀ ਨਾ ਮਿਲਣ ਸਬੰਧੀ ਉਨ੍ਹਾਂ ਦੀਆਂ ਮੰਗਾਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ | ਇਸ ਤੋਂ ਬਾਅਦ ਉਨ੍ਹਾਂ ਪਿੰਡ ਭੱਜਲਾਂ ਵਿਖੇ ਉਨ੍ਹਾਂ ਕਿਸਾਨਾਂ ਦੇ ਖੇਤਾਂ ਦਾ ਵੀ ਦੌਰਾ ਕੀਤਾ, ਜੋ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਰਹੇ ਸਨ।
ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਵੱਖ-ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਵਿਚ ਮੌਜੂਦ ਮਸ਼ੀਨਰੀ ਦੀ ਮਦਦ ਨਾਲ ਸੁਚੱਜੇ ਪ੍ਰਬੰਧ ਕਰਨ। ਉਨ੍ਹਾਂ ਸਮੂਹ ਐਸ.ਡੀ.ਐਮਜ਼, ਕਲੱਸਟਰ ਅਫ਼ਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਅਤੇ ਖੇਤਾਂ ਦਾ ਲਗਾਤਾਰ ਦੌਰਾ ਕਰਨ ਤਾਂ ਜੋ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਵਿਚ ਸਥਾਪਿਤ ਕੀਤੇ ਗਏ ਕਸਟਮ ਹਾਇਰਿੰਗ ਸੈਂਟਰ ਵਿਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਸ ਪ੍ਰਗਟਾਈ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਦੀ ਲੋੜ ਹੈ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ ਪਰ ਕਿਸੇ ਵੀ ਹਾਲਤ ਵਿਚ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਗੜ੍ਹਸ਼ੰਕਰ ਲਖਵਿੰਦਰ ਸਿੰਘ, ਏ.ਡੀ.ਓ ਗੜ੍ਹਸ਼ੰਕਰ ਗੁਰਿੰਦਰ ਸਿੰਘ ਅਤੇ ਏ.ਡੀ.ਓ ਮਾਹਿਲਪੁਰ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
YOUTUBE:<iframe width=”560″ height=”315″ src=”https://www.youtube.com/embed/lkjXQL862hM?si=Z_ZZyfyWfeVq_c_y” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/ZygJNTcpkNY?si=A6rL6rvmvmAUVfpe” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/icFBCETFGXs?si=Knm29sh91wqzV8Ls” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>