News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਮਿਊਨਿਟੀ ਹੈਲਥ ਸੈਂਟਰ (ਬਲਾਕ ਹਾਰਟਾ ਬਡਲਾ) “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਤਹਿਤ ਚਲਾਈ ਗਈ ਮੁਹਿੰਮ

ਕਮਿਊਨਿਟੀ ਹੈਲਥ ਸੈਂਟਰ (ਬਲਾਕ ਹਾਰਟਾ ਬਡਲਾ) “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਤਹਿਤ ਚਲਾਈ ਗਈ ਮੁਹਿੰਮ

ਸੀ.ਐਚ.ਸੀ ਹਾਰਟਾ ਬਡਲਾ ()08.11.2024 (TTT) ਡੇਂਗੂ ਤੋਂ ਬਚਾਓ ਅਤੇ ਇਸ ਦੇ ਫੈਲਾਵ ਨੂੰ ਰੋਕਣ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ”ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਬਲਾਕ ਬਡਲਾ ਅਧੀਨ ਪੈਂਦੇ ਹਾਟ-ਸਪਾਟ ਖੇਤਰਾਂ, ਸਲੱਮ ਏਰੀਆ, ਅਤੇ ਵਿੱਦਿਅਕ ਅਦਾਰਿਆਂ ਵਿੱਚ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ।ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਬਰੀਡਰ ਚੈਕਰਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦਾ ਸਰਵੇ ਕੀਤਾ ਗਿਆ ਅਤੇ

ਡੇਂਗੂ ਤੋਂ ਬਚਾਓ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਰਵੇ ਦੌਰਾਨ ਡੇਂਗੂ ਦੇ ਮੱਛਰ ਦਾ ਲਾਰਵਾ ਵੀ ਦਿਖਾਇਆ ਗਿਆ ਤਾਂ ਜੋ ਆਮ ਲੋਕ ਇਸ ਦੀ ਅਸਾਨੀ ਨਾਲ ਪਹਿਚਾਣ ਕਰ ਇਸ ਦੇ ਫੈਲਾਵ ਨੂੰ ਰੋਕ ਸਕਣ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਸਿਹਤ ਵਿਭਾਗ ਦੀ ਟੀਮ ਨਾਲ ਅੱਜ ਬਡਲਾ ਅਧੀਨ ਪੈਂਦੇ ਹਾਟ-ਸਪਾਟ ਖੇਤਰ,ਸਲੱਮ ਏਰੀਆ, ਵਿੱਦਿਅਕ ਅਦਾਰਿਆਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਅਤੇ ਸਰਵੇ ਦੌਰਾਨ ਡੇਂਗੂ ਦੇ ਪਾਏ ਗਏ ਲਾਰਵੇ ਨੂੰ ਮੌਕਾ ਤੇ ਨਸ਼ਟ ਕਰਵਾ ਦਿੱਤਾ ਗਿਆ। ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਗਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਜੋ ਕਿ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਦੇ ਕੱਟਣ ਨਾਲ ਤੇਜ਼ ਬੁਖਾਰ, ਸਿਰ ਦਰਦ ,ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ

ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਆਦਿ ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਂਦਾ ਹੈ।ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾ ਵਿੱਚ ਮੁਫਤ ਕੀਤਾ ਜਾਂਦਾ ਹੈ ।ਬਚਾਓ ਸੰਬਧੀ ਸਾਨੂੰ ਹਰ ਸ਼ੁਕਰਵਾਰ ਆਪਣੇ ਘਰਾਂ ਦੇ ਕੂਲਰਾਂ, ਡਰੰਮਾਂ, ਫਰਿਜਾਂ ਦੀਆਂ ਟੇ੍ਰਆਂ, ਟਾਇਰਾਂ, ਗਮਲਿਆਂ ਦੇ ਵਿੱਚ ਖੜੇ ਪਾਣੀ ਨੂੰ ਜ਼ਰੂਰ ਸਾਫ ਕਰਨਾ ਚਾਹੀਦਾ ਹੈ ਕਿਉਂਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਤੋਂ ਇਲਾਵਾ ਕੱਪੜੇ ਅਜਿਹੇ ਪਾਓ ਜਿਸ ਨਾਲ ਸ਼ਰੀਰ ਢਕਿਆ ਰਹੇ ਤਾਂ ਕਿ ਤਹਾਨੂੰ ਮੱਛਰ ਕੱਟ ਨਾ ਸਕੇ। ਘਰਾਂ ਦੇ ਛੱਤਾਂ ਤੇ ਰੱਖੀਆਂ ਪਾਣੀ ਵਾਲੀ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰਾਂ ਬੰਦ ਰੱਖੋ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇ ਤੇਲ ਆਦਿ ਦੀ ਵਰਤੋਂ ਕੀਤੀ ਜਾਵੇ । ਸਿਹਤ ਟੀਮਾਂ ਵਲੋਂ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਚਲਾਈ ਗਈ ਇਸ ਵਿਸ਼ੇਸ਼ ਮੁੰਹਿਮ ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਤਾਂ ਜੋ ਇਸ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾ ਸਕੇ। ਇਸ ਮੌਕੇ ਬੀ.ਈ.ਈ ਅਮਨਦੀਪ ਸਿੰਘ, ਮਲਟੀਪਰਪਜ਼ ਹੈਲਥ ਵਰਕਰ (ਮੇਲ) ਨਵਦੀਪ ਸਿੰਘ ਅਤੇ ਗੁਰਮੇਲ ਸਿੰਘ ਹਾਜ਼ਰ ਸਨ।