ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ECI ਨੂੰ ਸ਼ਿਕਾਇਤ, ਜਾਣੋ ਕਿਉਂ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
(TTT)ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (CM Mann) ਸਰਕਾਰ ਦੇ ਕੈਬਨਿਟ ਮੰਤਰੀ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਆਪ ਉਮੀਦਵਾਰ ਖਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨ ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਮਾਹੀ ਰਿਜੋਰਟ ਪੱਟੀ ਵਿੱਚ ਸਵਰਨਕਾਰ ਅਤੇ ਤਰਖਾਣ ਬਰਦਾਰੀ ਖਿਲਾਫ ਟਿੱਪਣੀ ਕੀਤੀ ਗਈ ਸੀ ਅਤੇ ਰਾਮਗੜ੍ਹੀਆ ਬਰਾਦਰੀ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਗਿਆ ਸੀ। ਪੰਜਾਬ ਭਰ ‘ਚ ਇਸ ਨੂੰ ਲੈ ਕੇ ਭਾਈਚਾਰੇ ਦੇ ਲੋਕਾਂ ‘ਚ ਰੋਸ ਵੀ ਪਾਇਆ ਗਿਆ ਅਤੇ ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨ ਵੀ ਵਿਖਾਈ ਦਿੱਤੇ ਹਨ।