ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਸਥਿਤੀ ਨੂੰ ਵਿਸਫੋਟਕ ਬਣਨ ਤੋਂ ਰੋਕਣ :- ਸਿੰਗੜੀਵਾਲਾ

Date:

ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਸਥਿਤੀ ਨੂੰ ਵਿਸਫੋਟਕ ਬਣਨ ਤੋਂ ਰੋਕਣ :- ਸਿੰਗੜੀਵਾਲਾ

(TTT)ਹੁਸ਼ਿਆਰਪੁਰ 18 ਜੂਨ ( ਨਵਨੀਤ ਸਿੰਘ ਚੀਮਾ ):- ਹਿਮਾਚਲ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਜੇਤੂ ਉਮੀਦਵਾਰ ਕੰਗਣਾ ਰਣੌਤ ਨਾਲ ਚੰਡੀਗੜ੍ਹ ਏਅਰਪੋਰਟ ਤੇ ਸੀ ਆਈ ਐਸ ਐਫ ਅਧਿਕਾਰੀ ਕੁਲਵਿੰਦਰ ਕੌਰ ਨਾਲ ਵਾਦ ਵਿਵਾਦ ਤੋਂ ਬਾਅਦ ਦਿੱਤੇ ਬਿਆਨਾਂ ਕਾਰਨ ਲਗਾਤਾਰ ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਫਿਰਨ ਗਏ ਪੰਜਾਬੀਆਂ ਅਤੇ ਸਿੱਖਾਂ ਉੱਤੇ ਸ਼ਰਾਰਤੀ ਅਨਸਰਾ ਅਤੇ ਗੁੰਡਿਆਂ ਵੱਲੋਂ ਲਗਾਤਾਰ ਹਮਲੇ ਕਰਕੇ ਜਿੱਥੇ ਉਨਾਂ ਨੂੰ ਜਾਨੀ ਤੇ ਮਾਲੀ ਤੌਰ ਤੇ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਉੱਥੇ ਅੱਤਵਾਦ ਅਤੇ ਦਹਿਸ਼ਤ ਫਲਾਈ ਜਾ ਰਹੀ ਹੈ। ਜਿਸ ਨੂੰ ਹਿਮਾਚਲ ਦੀ ਸੁੱਖੂ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੁਰੰਤ ਦਖਲ ਦੇ ਕੇ ਸਥਿਤੀ ਨੂੰ ਵਿਸਫੋਟਕ ਬਣਨ ਤੋਂ ਰੋਕਣ ਕਿਉਂਕਿ ਸਿੱਖ ਕੌਮ ਅਤੇ ਪੰਜਾਬੀਆਂ ਚ ਇਸ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਿਮਾਚਲ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।
ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਅੱਜ ਤੱਕ ਦੀਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਸਿੱਖ ਕੌਮ ਵੱਲੋਂ ਪੰਜਾਬ ਦੀਆਂ ਅਤੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਗਣ ਕਾਰਨ ਉਨਾਂ ਨੂੰ ਬਦਨਾਮ ਕਰਨ ਲਈ ਬਹੁ ਗਿਣਤੀ ਵਿੱਚ ਅੱਤਵਾਦੀ ਅਤੇ ਵੱਖਵਾਦੀ ਪ੍ਰਚਾਰ ਕੇ ਉਹਨਾਂ ਨੂੰ ਭੜਕਾ ਕੇ ਸਿੱਖਾਂ ਦਾ ਜਾਨੀ ਤੇ ਮਾਲੀ ਨੁਕਸਾਨ ਕਰਦੀਆਂ ਆ ਰਹੀਆਂ ਹਨ, ਜਿਸ ਦੀ ਤਾਜ਼ਾ ਉਦਾਹਰਨ ਫਿਰਕੂ ਸੋਚ ਰੱਖਣ ਵਾਲੀ ਹਿਮਾਚਲ ਦੇ ਮੰਡੀ ਹਲਕੇ ਤੋਂ ਨਵ ਨਿਯੁਕਤ ਸਾਂਸਦ ਕੰਗਣਾ ਰਣੌਤ ਵੱਲੋਂ ਏਅਰਪੋਰਟ ਤੇ ਵਿਵਾਦ ਤੋਂ ਬਾਅਦ ਪੰਜਾਬ ਵਿੱਚ ਅੱਤਵਾਦ ਆਉਣ ਵਾਲੇ ਵਿਚਾਰਾਂ ਤੋਂ ਲੱਗਦਾ ਹੈ, ਜਿਸ ਨਾਲ ਹਿਮਾਚਲ ਵਿੱਚ ਸਿੱਖਾਂ ਅਤੇ ਪੰਜਾਬੀਆਂ ਤੇ ਲਗਾਤਾਰ ਹਮਲੇ ਹੋ ਰਹੇ ਹਨ।
ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਜੇ ਕਰ ਦੇਸ਼ ਅੰਦਰ ਸਿੱਖ ਕੌਮ ਅਤੇ ਪੰਜਾਬੀਆਂ ਖਿਲਾਫ ਇਹ ਵਰਤਾਰਾ ਤੁਰੰਤ ਬੰਦ ਨਾ ਕੀਤਾ ਤਾਂ ਸਥਿਤੀ ਨੂੰ ਵਿਸਫੋਟਕ ਤੇ ਭਿਆਨਕ ਬਣਨ ਤੋਂ ਕੋਈ ਨਹੀਂ ਰੋਕ ਸਕਦਾ ਜਿਸ ਦੀ ਸਾਰੀ ਜਿੰਮੇਵਾਰੀ ਹਿਮਾਚਲ ਦੀ ਸੁੱਖੂ ਸਰਕਾਰ ਅਤੇ ਕੇਂਦਰ ਸਰਕਾਰ ਦੀ ਹੋਵੇਗੀ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...