ਕਾਂਗਰਸੀ ਵਿਧਾਇਕ ਦੇ ਭਤੀਜੇ ਦੀ ਕੈਨੇਡਾ ‘ਚ ਮੌਤ, ਰਾਈਡਿੰਗ ਦੌਰਾਨ ਵਾਪਰਿਆ ਹਾਦਸਾ

Date:

ਕਾਂਗਰਸੀ ਵਿਧਾਇਕ ਦੇ ਭਤੀਜੇ ਦੀ ਕੈਨੇਡਾ ‘ਚ ਮੌਤ, ਰਾਈਡਿੰਗ ਦੌਰਾਨ ਵਾਪਰਿਆ ਹਾਦਸਾ

(TTT)ਕੈਨੇਡਾ ਤੋਂ ਪੰਜਾਬ ਲਈ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਜਸਮੇਰ ਸਿੰਘ (ਉਮਰ 35 ਸਾਲ) ਦੀ ਕੈਨੇਡਾ ‘ਚ ਮੌਤ ਹੋ ਗਈ ਹੈ।
ਨੌਜਵਾਨ ਜਸਮੇਰ ਸਿੰਘ, ਜਲੰਧਰ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਅਜਮੇਰ ਸਿੰਘ ਖਾਲਸਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਨ।ਜਾਣਕਾਰੀ ਅਨੁਸਾਰ ਜਸਮੇਰ ਸਿੰਘ ਆਪਣੇ ਦੋਸਤਾਂ ਨਾਲ ਰਾਈਡਿੰਗ ‘ਤੇ ਗਿਆ ਸੀ, ਜਿਸ ਦੌਰਾਨ ਹਾਦਸਾ ਵਾਪਰਨ ਕਾਰਨ ਉਸ ਦੀ ਮੌਤ ਹੋ ਗਈ।