ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਕੂਲਾਂ ’ਚ ਮਨਾਇਆ ਸੰਵਿਧਾਨ ਦਿਵਸ
ਹੁਸ਼ਿਆਰਪੁਰ, 26 ਨਵੰਬਰ ( GBC UPDATE ): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੰਟਾ ਘਰ, ਹੁਸ਼ਿਆਰਪੁਰ ਲੀਗਲ ਲੀਟਰੇਸੀ ਕਲੱਬ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।
ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਗਿਆ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਸਨ ਜਿਨਾਂ ਨੇ ਸੰਵਿਧਾਨ ਦੀ ਰਚਨਾ ਕੀਤੀ ਅਤੇ ਹਰ ਵਰਗ ਦੇ ਲੋਕਾਂ ਨੂੰ ਉਨਾਂ ਦੇ ਹੱਕਾ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪ੍ਰਸਤਾਵਨਾ ਨੂੰ ਪੜ੍ਹਨ ਲਈ ਕਿਹਾ ਗਿਆ ਜਿਸ ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾ ਅਤੇ ਹੱਕਾਂ ਬਾਰੇ ਪਤਾ ਲੱਗ ਸਕੇ ਅਤੇ ਸਕੂਲ ਵਿਦਿਆਰਥੀਆਂ ਦੀਆਂ ਪੰਜ ਟੀਮਾਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੌਰਾਨ ਸੰਵਿਧਾਨ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਪ੍ਰਸ਼ਨ ਪੁੱਛੇ ਗਏ ਅਤੇ ਜੇਤੂ ਵਿਦਿਆਰਥੀਆ ਨੂੰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਉਪਰੰਤ ਸਕੱਤਰ ਵਲੋਂ ਇਨਾਮ ਵਜੋਂ ਟਰੌਫੀ ਦੇ ਨਾਲ-ਨਾਲ ਸੰਵਿਧਾਨ ਦੀਆਂ ਕਿਤਾਬਾਂ ਦੇ ਕੇ ਹੌਂਸਲਾ ਵਧਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਵਲੋਂ ਜਾਰੀ ਕੀਤੀਆਂ ਸਕੀਮਾਂ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ।
ਉਪਰੋਕਤ ਤੋਂ ਇਲਾਵਾ ਅੱਜ ਸੰਵਿਧਾਨ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ ਡਵੀਜਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੀਗਲ ਲਿਟੇਰਸੀ ਕਲੱਬ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਜਾਣੂ ਕਰਵਾਉਣ ਲਈ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ।ਪੈਨਲ ਐਡਵੋਕੇਟ ਹਰਜੀਤ ਕੌਰ ਅਤੇ ਪੈਰਾਲੀਗਲ ਵਲੰਟੀਅਰ ਕਸਤੂਰੀ ਲਾਲ ਵਲੋਂ ਜੇ.ਜੇ.ਐਸ. ਆਸ਼ਾ ਕਿਰਨ, ਸਕੂਲ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਸੰਵਿਧਾਨ ਦੀ ਜਾਣਕਾਰੀ ਦਿੱਤੀ ਗਈ ਅਤੇ ਸਬ ਡਵੀਜ਼ਨ ਦੇ ਰਿਟੈਨਰ ਐਡਵੋਕੇਟ ਸਰੀਤਾ ਕਨਵੰਰ ਅਤੇ ਪੀ.ਐਲ.ਵੀ. ਪ੍ਰਵੀਨ ਕੁਮਾਰੀ ਵਲੋਂ ਸਕੂਲ ਆਫ ਏਮੀਨਸ, ਗੜ੍ਹਸ਼ੰਕਰ ਅਤੇ ਬਲਾਇੰਡ ਸਕੂਲ, ਹੁਸ਼ਿਆਰਪੁਰ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਸੰਵਿਧਾਨ ਦੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੀਗਲ ਲਿਟੇਰਸੀ ਕਲੱਬਾਂ ਦੇ ਪ੍ਰਿੰਸੀਪਲ/ਇੰਚਾਰਜ ਅਤੇ ਜਸਵਿੰਦਰ ਸਿੰਘ ਫਰੰਟ ਆਫਿਸ, ਹੁਸ਼ਿਆਰਪੁਰ ਦਾ ਕੋਆਡੀਨੇਟਰ ਮੌਜੂਦ ਸਨ।