ਨਸ਼ਾ ਵੇਚਣ ਤੋਂ ਰੋਕਣ ‘ਤੇ ਛਿੜਿਆ ਵਿਵਾਦ, ਵਿਧਾਇਕ ਦੇ ਕਰੀਬੀ ਸਰਪੰਚ ਦੀ ਉਂਗਲ ਕੱਟ ਕੇ ਤੋੜੀ ਬਾਂਹ ਤੋੜੀ
ਫਾਜ਼ਿਲਕਾ-(TTT) ਪਿੰਡ ਹਸਤਾ ਕਲਾਂ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਸਰਪੰਚ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਤੋਂ ਰੋਕਣ ‘ਤੇ ਉਸ ਉੱਪਰ ਹਮਲਾ ਕੀਤਾ ਗਿਆ ਅਤੇ ਇਕ ਉਂਗਲੀ ਅਤੇ ਬਾਂਹ ਤੋੜ ਦਿੱਤੀ ਗਈ ਹੈ। ਹਾਲਾਂਕਿ ਦੂਜੀ ਧਿਰ ਵਲੋਂ ਵੀ ਸਰਪੰਚ ‘ਤੇ ਦੋਸ਼ ਲਗਾਇਆ ਹੈ। ਦੋਵੇਂ ਧਿਰਾਂ ਦੇ ਲੋਕ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਜਾਣਕਾਰੀ ਦਿੰਦਿਆਂ ਸਰਪੰਚ ਗੁਲਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ‘ਤੇ ਹਮਲਾ ਕਰ ਦਿੱਤਾ। ਸਰਪੰਚ ਦਾ ਕਹਿਣਾ ਹੈ ਕਿ ਉਸ ਦੀ ਉਂਗਲੀ ਕੱਟੀ ਗਈ ਸੀ ਅਤੇ ਬਾਂਹ ਵੀ ਟੁੱਟ ਗਈ ਹੈ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਪੁਲਸ ਤੋਂ ਇਸ ਮਾਮਲੇ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।