ਡੇਅਰੀ ਵਿਕਾਸ ਵਿਭਾਗ ਵੱਲੋਂ ਹਫ਼ਤੇ ਡੇਅਰੀ ਸਿਖਲਾਈ ਕੋਰਸ 7 ਅਕਤੂਬਰ ਤੋਂ
ਹੁਸ਼ਿਆਰਪੁਰ, 1 ਅਕਤੂਬਰ:(TTT) ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 7 ਅਕਤੂਬਰ 2024 ਤੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆ ਲਈ ਹੋਵੇਗੀ।ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 4 ਅਕਤੂਰ 2024 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ।ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।