ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 19 ਤੋਂ ਸ਼ੁਰੂ

Date:

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 19 ਤੋਂ ਸ਼ੁਰੂ

ਹੁਸ਼ਿਆਰਪੁਰ, 16 ਅਗਸਤ:(TTT) ਡੇਅਰੀ ਵਿਕਾਸ ਵਿਭਾਗ,ਪੰਜਾਬ ਵੱਲੋਂ 19 ਅਗਸਤ 2024 ਤੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 17 ਅਗਸਤ 2024 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ।ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵੱਲੋ ਜਨਰਲ ਸ਼੍ਰੇਣੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 ਅਤੇ 9872277136 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...