ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦਾ ਵਧਿਆ ਅੰਕੜਾ, ਹੁਣ ਤੱਕ 11 ਮੌਤਾਂ
(TTT)ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 21 ਵਿਅਕਤੀ ਜ਼ੇਰੇ ਇਲਾਜ ਹਨ। ਦੱਸ ਦਈਏ ਕਿ ਸੰਗਰੂਰ ਦੇ ਸੁਨਾਮ ਦੀ ਟਿੱਬਾ ਬਸਤੀ ਤੋਂ 10 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਸੁਨਾਮ ਦੇ ਡੀਐਸਪੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 3 ਹੋਰ ਲੋਕਾਂ ਨੇ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ।