ਦਿੱਲੀ CM ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਹੁਣ CBI ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
(TTT)ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਕਥਿਤ ਸ਼ਰਾਬ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ।
ਸੀਬੀਆਈ ਨੇ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ। ਅਦਾਲਤ ਨੇ ਕੇਜਰੀਵਾਲ ਤੋਂ ਪੁੱਛਗਿੱਛ ਦੀ ਇਜਾਜ਼ਤ ਦਿੰਦੇ ਹੋਏ ਉਨ੍ਹਾਂ ਨੂੰ ਉਹ ਦਸਤਾਵੇਜ਼ ਦਿਖਾਉਣ ਲਈ ਕਿਹਾ ਹੈ, ਜਿਨ੍ਹਾਂ ਦੇ ਆਧਾਰ ‘ਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।ਕੇਜਰੀਵਾਲ ਨੂੰ ਬੁੱਧਵਾਰ ਸਵੇਰੇ ਤਿਹਾੜ ਜੇਲ੍ਹ ਤੋਂ ਰਾਉਜ਼ ਐਵੇਨਿਊ ਕੋਰਟ ਲਿਆਂਦਾ ਗਿਆ। ਇਸ ਦੌਰਾਨ ਅਦਾਲਤ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਅਦਾਲਤ ਪਹੁੰਚੀ। ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ ਗਿਆ।