ਦਿੱਲੀ ਸ਼ਰਾਬ ਘੁਟਾਲਾ: KCR ਦੀ ਧੀ ਕਵਿਤਾ ਦੀ ਜ਼ਮਾਨਤ ਪਟੀਸ਼ਨ ਖਾਰਜ

Date:

ਦਿੱਲੀ ਸ਼ਰਾਬ ਘੁਟਾਲਾ: KCR ਦੀ ਧੀ ਕਵਿਤਾ ਦੀ ਜ਼ਮਾਨਤ ਪਟੀਸ਼ਨ ਖਾਰਜ

(TTT)ਬੀ.ਆਰ.ਐਸ.

ਐਮ.ਐਲ.ਸੀ. ਕਵਿਤਾ ਨੇ ਆਪਣੇ ਬੇਟੇ ਦੇ ਸਕੂਲ ਇਮਤਿਹਾਨਾਂ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਉਹ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈ.ਡੀ. ਦੇ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਹੈ।
ਇਸ ਤੋਂ ਪਹਿਲਾਂ ਰਾਉਸ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਮੁਲਜ਼ਮ ਕਵਿਤਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ 4 ਅਪ੍ਰੈਲ ਨੂੰ ਸੁਣਵਾਈ ਕੀਤੀ ਸੀ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ਨੇ ਕਵਿਤਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਦੱਸ ਦੇਈਏ ਕਿ ਹਾਲ ਹੀ ਵਿੱਚ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ| ਹਾਲਾਂਕਿ ਕੁਝ ਦਿਨ ਪਹਿਲਾਂ ‘ਆਪ’ ਨੇਤਾ ਸੰਜੇ ਸਿੰਘ ਜ਼ਮਾਨਤ ‘ਤੇ ਬਾਹਰ ਆਏ ਸਨ।

Share post:

Subscribe

spot_imgspot_img

Popular

More like this
Related