
ਸਿਵਲ ਸਰਜਨ ਵੱਲੋਂ ਓਰਲ ਹੈਲਥ ਜਾਗਰੂਕਤਾ ਮਹੀਨੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਨ ਵਾਲੇ ਡੈਂਟਲ ਸਰਜਨਾਂ ਨੂੰ ਕੀਤਾ ਗਿਆ ਸਨਮਾਨਿਤ

(TTT) ਹੁਸ਼ਿਆਰਪੁਰ 6 ਮਈ 2025 ,ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਜੀ ਦੀ ਪ੍ਰਧਾਨਗੀ ਅਤੇ ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਮੋਨਿੰਦਰ ਕੌਰ ਦੀ ਅਗਵਾਈ ਹੇਠ ਅੱਜ ਜਿਲੇ ਦੇ ਸਮੂਹ ਐਮਓ ਡੈਂਟਲਾਂ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਦੰਦਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ। ਮੀਟਿੰਗ ਵਿੱਚ ਓਰਲ ਹੈਲਥ ਦਿਵਸ ਨੂੰ ਸਮਰਪਿਤ ਜਾਗਰੂਕਤਾ ਮਹੀਨੇ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਦੇਣ ਵਾਲੇ ਡੈਂਟਲ ਸਰਜਨਾਂ ਅਤੇ ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਨੂੰ ਪਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਨੂੰ ਮੂੰਹ ਦੀ ਸਫਾਈ ਪ੍ਰਤੀ ਜਾਗਰੂਕ ਕਰਨਾ ਅਤੇ ਮੂੰਹ ਦੀ ਸਿਹਤ ਨੂੰ ਬਣਾਈ ਰੱਖਣ ਲਈ ਜ਼ਰੂਰੀ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਜਰੂਰੀ ਹੈ। ਉਹਨਾਂ ਵਿਸ਼ਵ ਓਰਲ ਹੈਲਥ ਦਿਵਸ ਨੂੰ ਸਮਰਪਿਤ 20 ਮਾਰਚ ਤੋੰ 20 ਅਪ੍ਰੈਲ ਮਨਾਏ ਗਏ ਓਰਲ ਜਾਗਰੂਕਤਾ ਮਹੀਨੇ ਦੌਰਾਨ ਸਮੂਹ ਡੈਂਟਲ ਸਰਜਨਾਂ ਵੱਲੋਂ ਕੀਤੀਆ ਵੱਖ-ਵੱਖ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਓਪੀਡੀ ਦੇ ਨਾਲ ਨਾਲ ਜਾਗਰੂਕਤਾ ਗਤੀਵਿਧੀਆਂ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਡੀਡੀਐਚਓ ਡਾ ਮੋਨਿੰਦਰ ਕੌਰ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ। ਇਸ ਲਈ ਪੂਰੇ ਮਹੀਨੇ ਦੌਰਾਨ ਜਿਲੇ ਭਰ ਵਿੱਚ ਡੈੰਟਲ ਵਿਭਾਗ ਵੱਲੋਂ ਬਿਰਧ ਆਸ਼ਰਮਾਂ, ਸਕੂਲਾਂ, ਕਾਲਜਾਂ ਅਤੇ ਸਪੈਸ਼ਲ ਬੱਚਿਆਂ ਦੇ ਸਕੂਲਾਂ ਵਿਚ ਜਾਗਰੂਕਤਾ ਕੈਂਪ/ਸੈਮੀਨਾਰ ਲਗਾਏ ਗਏ ਅਤੇ ਦੰਦਾਂ ਦੀ ਸਿਹਤ ਸੰਭਾਲ ਲਈ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਸਿਹਤ ਦੇ ਨਾਲ ਨਾਲ ਦੰਦਾਂ ਦੀ ਸਿਹਤ ਸੰਭਾਲ ਪ੍ਰਤੀ ਵੀ ਜਾਗਰੂਕ ਕੀਤਾ ਜਾ ਸਕੇ।

