ਡਿਪਟੀ ਕਮਿਸ਼ਨਰ ਨੇ ਸ਼ੈਲਰ ਮਾਲਕਾਂ, ਆੜ੍ਹਤੀਆਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਸਾਨਾਂ ਨੂੰ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ‘ਚ ਲਿਆਉਣ ਦੀ ਕੀਤੀ ਅਪੀਲ
ਕਿਹਾ, ਜ਼ਿਲ੍ਹੇ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ‘ਤੇ ਹੈ ਪਾਬੰਦੀ
ਹੁਸ਼ਿਆਰਪੁਰ, 30 ਸਤੰਬਰ:(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਮੰਡੀਆਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿਚ ਪੀਣ ਦੇ ਪਾਣੀ, ਛਾਂ ਅਤੇ ਹੋਰ ਜ਼ਰੂਰੀ ਵਿਵਸਥਾਵਾਂ ਦਾ ਇਤਜਾਮ ਕੀਤਾ ਗਿਆ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੀਆ ਮੰਡੀਆਂ ਵਿਚ ਵਿਵਸਥਾਵਾਂ ਦੀ ਸਮੀਖਿਆ ਤਹਿਤ ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ ਸਰਬਜੀਤ ਸਿੰਘ ਬਾਹੀਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆ ਮੰਗਾਂ ਦਾ ਜਲਦ ਤੋਂ ਜਲਦ ਹੱਲ
ਐਫ.ਸੀ.ਆਈ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਲ ਗੱਲਬਾਤ ਦੇ ਜ਼ਰੀਏ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਤੋਂ ਖਰੀਦ ਵਿਚ ਪੂਰਨ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੀਆਂ ਖਰੀਦ ਏਜੰਸੀਆ ਜਿਵੇਂ ਪਨਗਰੇਨ, ਮਾਰਕਫੈਡ, ਵੇਅਰਹਾਊਸ, ਪਨਸਪ ਅਤੇ ਐਫ.ਸੀ.ਆਈ ਦੇ ਅਧਿਕਾਰੀਆ ਨੂੰ ਅਲਾਟ ਹੋਈਆ ਮੰਡੀਆ ਵਿਚ ਪੀਣ ਦੇ ਪਾਣੀ, ਛਾਂ ਅਤੇ ਹੋਰ ਜ਼ਰੂਰੀ ਵਿਵਸਥਾਵਾਂ ਨੂੰ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਕੰਬਾਇਨ ਨਾਲ ਕਟਾਈ ਦਾ ਕੰਮ ਮਿਥੇ ਸਮੇਂ ਦੇ ਅੰਦਰ ਹੀ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦੇ ਸਮੇਂ ਨੂੰ ਲੈ ਕੇ ਪਹਿਲਾ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।