ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ
ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ
ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ
ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ
ਹੁਸ਼ਿਆਰਪੁਰ, 15 ਅਗਸਤ :(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਤੇ ਟਰਾਈ ਸਾਈਕਲ ਸੌਂਪੇ, ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ ਜਹਾਨਖੇਲਾਂ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ