ਡਿਪਟੀ ਕਮਿਸ਼ਨਰ ਵਲੋਂ ਸਿਟਰਸ ਅਸਟੇਟ ਤੇ ਫੈਪਰੋ ਦਾ ਦੌਰਾ

Date:

ਹੁਸ਼ਿਆਰਪੁਰ, 28 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਿਟਰਸ ਅਸਟੇਟ ਅਤੇ ਫੈਪਰੋ, ਭੂੰਗਾ ਦਾ ਦੌਰਾ ਕਰਦਿਆਂ ਫ਼ਸਲੀ ਵਿਭਿੰਨਤਾ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਸਾਨਾਂ ਨੂੰ ਸਮੇਂ ਦੀ ਮੰਗ ਅਨੁਸਾਰ ਬਾਗਬਾਨੀ ਨੂੰ ਵੱਡੇ ਪੱਧਰ ‘ਤੇ ਅਪਣਾਉਣ ਦਾ ਸੱਦਾ ਦਿੱਤਾ।ਸਿਟਰਸ ਅਸਟੇਟ ਵਿਖੇ ਕਿੰਨੂਆਂ ਦੀ ਗ੍ਰੇਡਿੰਗ ਅਤੇ ਵੈਕਸਿੰਗ ਯੂਨਿਟ, ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੀ ਜਾਂਦੀ ਖੇਤੀ ਮਸ਼ੀਨਰੀ, ਕਿਸਾਨਾਂ ਲਈ ਵਿਸ਼ੇਸ਼ੇ ਤੌਰ ‘ਤੇ ਤਿਆਰ ਕੀਤੀ ਜਾਂਦੀ ਜੈਵਿਕ ਖਾਦ ਅਤੇ ਖੇਤੀ ਨਾਲ ਸਬੰਧਤ ਦਵਾਈਆਂ ਮੁਹੱਈਆ ਕਰਵਾਉਣ ਆਦਿ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਕਿਸਾਨਾਂ ਨੂੰ ਸਬਜ਼ੀਆਂ-ਫ਼ਲਾਂ ਦੀ ਕਾਸ਼ਤ ਲਈ ਸਿਟਰਸ ਅਸਟੇਟ ਦੇ ਮਾਹਰਾਂ ਦਾ ਵੱਧ ਤੋਂ ਵੱਧ ਸਹਿਯੋਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਟਰਸ ਅਸਟੇਟ ਰਾਹੀਂ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ, ਖਾਦਾਂ ਦੀ ਲੋੜੀਂਦੀ ਮਾਤਰਾ ਤੋਂ ਇਲਾਵਾ ਆਪਣੀ ਪੈਦਾਵਾਰ ਦੇ ਢੁਕਵੇਂ ਮੰਡੀਕਰਨ ਵਿਚ ਵੱਡੀ ਮਦਦ ਮਿਲ ਸਕਦੀ ਹੈ।

       ਬਾਗਬਾਨੀ ਦੇ ਖੇਤਰ ਵਿਚ ਸਿਟਰਸ ਅਸਟੇਟ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ ਚੇਅਰਮੈਨ-ਕਮ-ਸੀ.ਈ.ਓ. ਡਾ. ਜਸਪਾਲ ਸਿੰਘ ਢੇਰੀ ਨੇ ਦੱਸਿਆ ਕਿ ਇਸ ਯੂਨਿਟ ਨਾਲ 1400 ਦੇ ਕਰੀਬ ਕਿਸਾਨ ਜੁੜੇ ਹੋਏ ਹਨ ਜਿਹੜੇ ਸਿੱਧੇ ਜਾਂ ਅਸਿੱਧੇ ਰੂਪ ਵਿਚ ਸਮੇਂ-ਸਮੇਂ ‘ਤੇ ਲੋੜੀਂਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਗਬਾਨੀ ਨੂੰ ਅਪਣਾ ਕੇ ਕਿਸਾਨ ਤੁਪਕਾ ਸਿੰਚਾਈ ਦੇ ਮਾਧਿਅਮ ਰਾਹੀਂ ਕੁਦਰਤੀ ਸੋਮੇ ਪਾਣੀ ਦੀ ਬਚਤ ਕਰ ਸਕਦੇ ਹਨ। ਡਾ. ਢੇਰੀ ਨੇ ਦੱਸਿਆ ਕਿ ਇਸ ਸੀਜਨ ਦੌਰਾਨ ਅਸਟੇਟ ਵਲੋਂ ਲਗਭਗ 1000 ਟਨ ਕਿੰਨੂ ਦੀ ਗ੍ਰੇਡਿੰਗ ਅਤੇ ਵੈਕਸਿੰਗ ਕੀਤੀ ਗਈ ਜਿਹੜੀ ਕਿ ਆਉਂਦੇ ਸਮੇਂ ਵਿਚ ਹੋਰ ਵਧੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਮੂੰਗਫਲੀ ਦੀ ਕਾਸ਼ਤ ਦੀਆਂ ਅਸੀਮ ਸੰਭਾਵਨਾਵਾਂ ਹਨ।

       ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਗਬਾਨੀ ਨੂੰ ਹੋਰ ਹੁਲਾਰਾ ਦੇਣ ਲਈ ਵਿੱਤੀ ਸਾਲ 2025-26 ਦੌਰਾਨ ਨਵੀਆਂ ਪਹਿਲਕਦਮੀਆਂ ਦੀ ਤਜਵੀਜ਼ ਹੈ ਜਿਸ ਵਿਚ ਹੁਸ਼ਿਆਰਪੁਰ ਜ਼ਿਲ੍ਹਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਾਗਬਾਨੀ ‘ਤੇ ਆਧਾਰਤ ਜਾਗਰੂਕਤਾ ਪ੍ਰੋਗਰਾਮਾਂ, ਕਲਸਟਰਾਂ ਦਾ ਗਠਨ, ਕ੍ਰਿਸ਼ੀ ਸਖੀ ਸਹਾਇਤਾ, ਇਨਪੁਟ ਸਰੋਤ ਕੇਂਦਰ, ਸਰਟੀਫਿਕੇਸ਼ਨ, ਸਿਖਲਾਈ ਅਤੇ ਸਟਾਰਟਰ ਕਿੱਟਾਂ ਆਦਿ ਸ਼ਾਮਲ ਹੈ ਜਿਸ ਨਾਲ ਬਾਗਬਾਨੀ ਦੇ ਕਿੱਤੇ ਨਾਲ ਜੁੜੇ ਕਿਸਾਨਾਂ/ਕਾਸ਼ਤਕਾਰਾਂ ਨੂੰ  ਬੇਹੱਦ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮੂੰਗਫ਼ਲੀ ਦੀ ਕਾਸ਼ਤ ਨੂੰ ਵੀ ਹੁਲਾਰਾ ਦਿੱਤਾ ਜਾਵੇਗਾ।

       ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਕਾਲੂਵਾਹਰ, ਰਜਿੰਦਰ ਸਿੰਘ ਢਿਲੋਂ ਅਤੇ ਬਾਕੀਆ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਸਿਟਰਸ ਅਸਟੇਟ ਵਿਖੇ ਫ਼ਲਾਂ ਤੇ ਸਬਜ਼ੀਆਂ ਨੂੰ ਸੁਕਾਉਣ ਲਈ ਲੋੜੀਂਦੀ ਮਸ਼ੀਨਰੀ ਦੀ ਸਥਾਪਤੀ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਅਸਟੇਟ ਵਿਖੇ ਕਿੰਨੂਆਂ ਦੀ ਸਟੋਰੇਜ਼ ਲਈ 500 ਮੀਟਰਿਕ ਟਨ ਦੀ ਸਮਰੱਥਾ ਵਾਲੇ ਸਪੈਸ਼ਲ ਕੋਲਡ ਸਟੋਰ ਦੀ ਵਿਵਸਥਾ ਵੀ ਸਮੇਂ ਦੀ ਮੁੱਖ ਲੋੜ ਹੈ।

       ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਟਰਸ ਅਸਟੇਟ ਦੇ ਸਲਾਹਕਾਰ ਡਾ. ਅਰਬਿੰਦ ਸਿੰਘ ਧੂਤ ਅਤੇ ਅਗਾਂਹਵਧੂ ਕਿਸਾਨਾਂ ਸਮੇਤ ਫਾਰਮ ਪ੍ਰੋਡਿਊਸ ਪ੍ਰਮੋਸ਼ਨ ਸੋਸਾਇਟੀ (ਫੈਪਰੋ) ਦਾ ਦੌਰਾ ਕਰਦਿਆਂ ਉਥੇ ਆਧੁਨਿਕ ਤਕਨੀਕ ਰਾਹੀਂ ਗੰਨੇ ਦੀ ਪਿੜਾਈ ਅਤੇ ਤਿਆਰ ਕੀਤੇ ਜਾ ਰਹੇ ਉਚ ਮਿਆਰੀ ਗੁੜ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਫੈਪਰੋ ਵਿਖੇ ਸ਼ਹਿਰ ਦੇ ਪ੍ਰੋਸੈਸਿੰਗ ਯੂਨਿਟ ਨੂੰ ਦੇਖਦਿਆਂ ਇਸ ਗੱਲ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਕੰਢੀ ਖੇਤਰ ਵਿਚ ਮਲਟੀ ਫਲਾਵਰ ਸ਼ਹਿਦ ਦੀ ਪੈਦਾਵਾਰ ਕੀਤੀ ਜਾ ਰਹੀ ਹੈ ਜੋ ਕਿ ਗੁਣਵੱਤਾ ਲਈ ਪੂਰੇ ਵਿਸ਼ਵ ਵਿਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਦ ਦੀ ਪੈਦਾਵਾਰ ਲਈ ਕਿਸਾਨਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਜਾਵੇਗਾ। ਡਾ. ਅਰਬਿੰਦ ਸਿੰਘ ਧੂਤ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਫੈਪਰੋ, ਜਿਸ ਨਾਲ 300 ਤੋਂ ਵੱਧ ਕਿਸਾਨ ਜੁੜੇ ਹੋਏ ਹਨ, ਵਲੋਂ ਇਸ ਖੇਤਰ ਵਿਚ ਫ਼ਸਲੀ ਵਿਭਿੰਨਤਾ ਲਈ ਲਾਮਿਸਾਲ ਯੋਗਦਾਨ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਫ਼ਸਲੀ ਵਿਭਿੰਨਤਾ ਤਹਿਤ ਹਲਦੀ ਦੀ ਕਾਸ਼ਤ ਨਾਲ ਕਿਸਾਨਾਂ ਨੂੰ ਜੋੜਿਆ ਜਾ ਰਿਹਾ ਹੈ ਜੋ ਕਿ ਮੌਜੂਦਾ ਸਮੇਂ ਲਾਭਦਾਇਕ ਕਿਸਾਨੀ ਹੈ।

        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਮੌਕੇ ਕਿਸਾਨਾਂ ਤੋਂ ਹਲਦੀ ਦੀ ਫ਼ਸਲ ਦੀ ਖਰੀਦ ਅਤੇ ਬੀਜ ਦੀ ਵਿਕਰੀ ਦੀ ਸ਼ੁਰੂਆਤ ਵੀ ਕਰਵਾਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਗਾਂਹਵਧੂ ਕਿਸਾਨ ਕੈਪਟਨ ਹਰਤੇਗ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਜੋਗਰਾਜ, ਹਰਪ੍ਰੇਮ ਵਸ਼ਿਸ਼ਟ, ਜਸਵੰਤ ਸਿੰਘ ਚਟਾਲਾ, ਸੁਖਜਿੰਦਰ ਪੰਨੂ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here
Captcha verification failed!
CAPTCHA user score failed. Please contact us!

Share post:

Subscribe

spot_imgspot_img

Popular

More like this
Related

ਹੁਸ਼ਿਆਰਪੁਰ ਪੁਲਿਸ ਵੱਲੋਂ 03 ਨਸ਼ਾ ਤਸਕਰਾਂ ਦੀ ਗਿਰਫਤਾਰੀ, ਨਸ਼ੀਲੀਆਂ ਗੋਲੀਆਂ ਬਰਾਮਦ

ਹੁਸ਼ਿਆਰਪੁਰ ਪੁਲਿਸ (ਥਾਣਾ ਟਾਂਡਾ) ਨੇ ਨਸ਼ਿਆਂ ਅਤੇ ਅਪਰਾਧਾਂ ਨਾਲ...

आयकर विभाग ने लगाया 944 करोड़ रुपये का जुर्माना….इंडिगो को तगड़ा झटका

 देश की सबसे बड़ी एयरलाइन कंपनी इंडिगो पर आयकर...

ਪੰਜਾਬ ’ਚ ਇਸ ਦਿਨ ਤੋਂ ਪਵੇਗੀ ਅੱਤ ਦੀ ਗਰਮੀ, ਨਹੀ ਮਿਲੇਗੀ ਕੋਈ ਰਾਹਤ !

ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕੁਝ ਦਿਨਾਂ...