ਪਿੰਡ ਭੇੜੂਆ ਵਿੱਚ 1 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਵਿਕਾਸ ਪ੍ਰੋਜੈਕਟ : ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ (ਪੱਤਰ ਪ੍ਰੇਰਕ):(TTT) ਪਿੰਡ ਭੇੜੂਆ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ 1 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਮੁੱਖ ਤੌਰ ’ਤੇ 96 ਲੱਖ ਰੁਪਏ ਦੀ ਲਾਗਤ ਨਾਲ ਭੇੜੂਆ ਤੋਂ ਨਾਰੂ ਨੰਗਲ ਤੱਕ ਲਿੰਕ ਸੜਕ ਦਾ ਨਿਰਮਾਣ, ਫੁੱਟਬਾਲ ਗਰਾਊਂਡ ਦੀ ਚਾਰਦੀਵਾਰੀ ਲਈ 8 ਲੱਖ ਰੁਪਏ ਦਾ ਪ੍ਰਬੰਧ ਅਤੇ ਗਲੀ ਦੇ ਸੁਧਾਰ ਦੇ ਕੰਮਾਂ ’ਤੇ 5 ਲੱਖ ਰੁਪਏ ਖਰਚ ਕਰਨੇ ਸ਼ਾਮਲ ਹਨ ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਪੇਂਡੂ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਇਹ ਪ੍ਰੋਜੈਕਟ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵੱਡਾ ਕਦਮ ਹੈ |ਲਿੰਕ ਸੜਕ ਦੇ ਬਣਨ ਨਾਲ ਨਾ ਸਿਰਫ਼ ਪਿੰਡ ਭੇੜੂਆ ਦੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ, ਸਗੋਂ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਪਿੰਡ ਦੀਆਂ ਆਰਥਿਕ ਗਤੀਵਿਧੀਆਂ ਨੂੰ ਵੀ
ਹੁਲਾਰਾ ਮਿਲੇਗਾ ਜਿਸ ਦਾ ਸਿੱਧਾ ਲਾਭ ਪਿੰਡ ਦੇ ਲੋਕਾਂ ਨੂੰ ਹੋਵੇਗਾ। ਫੁੱਟਬਾਲ ਗਰਾਊਂਡ ਦੀ ਚਾਰਦੀਵਾਰੀ ਬਣਾਉਣ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਇਹ ਕਦਮ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਵਿਚ ਮਦਦ ਮਿਲੇਗੀ ਅਤੇ ਪਿੰਡ ਵਿਚ ਖੇਡ ਮਾਹੌਲ ਵਿਚ ਸੁਧਾਰ ਹੋਵੇਗਾ। 5 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਸੁਧਾਰ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ।ਸੰਸਦ ਮੈਂਬਰ ਚੱਬੇਵਾਲ ਨੇ ਕਿਹਾ ਕਿ ਬਿਹਤਰ ਸੜਕਾਂ ਅਤੇ ਗਲੀਆਂ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਰਾਹਤ ਮਿਲੇਗੀ ਸਗੋਂ ਪਿੰਡ ਦੀ ਸਮੁੱਚੀ ਸੁੰਦਰਤਾ ਅਤੇ ਸਾਫ਼-ਸਫ਼ਾਈ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਉਹ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬਾ ਸਰਕਾਰ ਦੀਆਂ ਪੇਂਡੂ ਵਿਕਾਸ ਸਕੀਮਾਂ ਤਹਿਤ ਚਲਾਏ ਜਾ ਰਹੇ ਹਨ ਅਤੇ ਜਲਦੀ ਹੀ ਹੋਰ ਪਿੰਡਾਂ ਵਿੱਚ ਵੀ ਅਜਿਹੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਸਥਾਨਕ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਚੱਬੇਵਾਲ ਦਾ ਧੰਨਵਾਦ ਕੀਤਾ ਅਤੇ ਸਰਕਾਰ ਦੀਆਂ ਇਨ੍ਹਾਂ ਵਿਕਾਸ ਸਕੀਮਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਸਾਂਸਦ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਾਰੇ ਪ੍ਰੋਜੈਕਟ ਮਿੱਥੇ ਸਮੇਂ ਵਿੱਚ ਮੁਕੰਮਲ ਕੀਤੇ ਜਾਣਗੇ, ਜਿਸ ਨਾਲ ਪਿੰਡ ਦਾ ਸਰਬਪੱਖੀ ਵਿਕਾਸ ਹੋਵੇਗਾ। ਇਸ ਮੌਕੇ ਸਰਪੰਚ ਰਾਜਿੰਦਰ ਸਿੰਘ, ਸਰਪੰਚ ਜਸਵੰਤ ਸਿੰਗਲਾ, ਜਗਮੋਹਨ ਬਾਵਾ, ਰਾਣਾ ਪਵਨ ਬਿਛੋਹੀ, ਅਨੀਸ਼ ਕੁਮਾਰ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਾਮਦਾਸ ਆਦਿ ਹਾਜ਼ਰ ਸਨ।