ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ
(TTT)ਨਾਮਵਰ ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਤੜਕਸਾਰ ਦਰਸ਼ਨ ਕਰਨ ਪੁੱਜੇ ਦਿਲਜੀਤ ਦੋਸਾਂਝ ਨੇ ਸਵੇਰ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੋਢਾ ਦੇਣ ਦੀ ਸੇਵਾ ਵੀ ਕੀਤੀ। ਇਸ ਤੋਂ ਬਾਅਦ ਅਦਾਕਾਰਾ ਨੀਰੂ ਬਾਜਵਾ ਵੀ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਜਿਕਰਯੋਗ ਹੈ ਕਿ ਇਨ੍ਹਾਂ ਫ਼ਿਲਮੀ ਕਲਾਕਾਰਾਂ ਦੀ ਫ਼ਿਲਮ ਜੱਟ ਐਂਡ ਜੂਲੀਅਟ 3 ਆਉਦੇ ਦਿਨਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ
Date: