
ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਿਹਤ ਕਾਮੇਂ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ


(TTT)ਹੁਸ਼ਿਆਰਪੁਰ, 3 ਮਈ ਸਮੁੱਚੇ ਸਿਹਤ ਕਾਮਿਆਂ ਦੀ ਸੰਘਰਸ਼ਸ਼ੀਲ਼ ਜੱਥੇਬੰਦੀ ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਉੱਚ ਅਧਿਕਾਰੀਆਂ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਮਿਤੀ 6 ਮਈ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫਤਰ ਅੱਗੇ ਵਿਸ਼ਾਲ ਸੂਬਾ ਪੱਧਰੀ ਧਰਨਾ ਲਗਾਇਆ ਜਾ ਰਿਹਾ ਹੈ ਅਤੇ ਬਾਕੀ ਜ਼ਿਿਲਆ ਦੇ ਮੁਲਾਜ਼ਮਾਂ ਵਾਂਗ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੀ ਸਿਹਤ ਕਾਮੇਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਰਹੇ ਹਨ। ਇ੍ਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੈਰਾ-ਮੈਡੀਕਲ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਨੋਹਰ ਸਿੰਘ ਸੈਣੀ ਵਲੋਂ ਧਰਨੇ ਵਿੱਚ ਸ਼ਮੂਲੀਅਤ ਦੀ ਤਿਆਰੀ ਸਬੰਧੀ ਕੀਤੀ ਮੀਟੰਗ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਚੇਅਰਮੈਨ ਇੰਦਰਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਹੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਮੰਗ ਪੱਤਰ ਸਿਹਤ ਮੰਤਰੀ ਪੰਜਾਬ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਨੂੰ ਭੇਜਿਆ ਗਿਆ ਸੀ ਜਿਸ ਤੇ ਮੁਲਾਜਮਾ ਦੀਆਂ ਮੰਗਾਂ ਤੇ ਗੱਲਬਾਤ ਲਈ ਅੱਜ ਤੱਕ ਸਮਾਂ ਨਿਸ਼ਚਿਤ ਨਹੀਂ ਕੀਤਾ ਗਿਆ ਜਿਸ ਕਰਕੇ ਪੰਜਾਬ ਦੇ ਪੈਰਾ ਮੈਡੀਕਲ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਐਨ ਐਚ ਐਮ,ਵੱਖ ਵੱਖ ਸਕੀਮਾਂ ਤਹਿਤ, ਆਊਟਸੋਰਸਿੰਗ ਤੇ ਈ ਐਸ ਆਈ ਹਸਪਤਾਲਾਂ ਵਿੱਚ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤਰੁੰਤ ਰੈਗੂਲਰ ਕਰਨਾ, ਸਮੂਹ ਪੈਰਾ ਮੈਡੀਕਲ ਕਾਮਿਆਂ ਦੇ ਕੱਟੇ ਭੱਤੇ ਬਹਾਲ ਕੀਤੇ ਜਾਣ, ਪੈਰਾ ਮੈਡੀਕਲ ਕਾਮਿਆਂ ਦੀਆਂ ਖਾਲੀ ਪਈਆਂ ਅਸਾਮੀਆਂ ਰੈਗੂਲਰ ਤੌਰ ਤੇ ਭਰੀਆ ਜਾਣ,ਸਿਹਤ ਵਿਭਾਗ ਵਿੱਚ ਸਮੂਹ ਪੈਰਾ ਮੈਡੀਕਲ ਕਾਮਿਆਂ ਦੀ ਕੈਟਾਗਰੀ ਵਾਇਜ਼ ਡਿਪਟੀ ਡਾਇਰੈਕਟਰ ਦੀ ਅਸਾਮੀ ਦੀ ਰਚਨਾ ਕੀਤੀ ਜਾਵੇ,ਪਰੋਬੇਸ਼ਨ ਪੀਰੀਅਡ ਦਾ ਸਮਾਂ 3 ਸਾਲ ਤੋਂ ਘਟਾ ਕੇ 1 ਸਾਲ ਕੀਤਾ ਜਾਵੇ ਅਤੇ ਪਰਖ ਅਧੀਨ ਸਮੇਂ ਦੋਰਾਨ ਪੂਰੀ ਤਨਖਾਹ ਸਮੇਤ ਭੱਤਿਆਂ ਦਿਤੀ ਜਾਵੇ, ਸਮੂਹ ਪੈਰਾ ਮੈਡੀਕਲ ਕਾਮਿਆਂ ਨੂੰ ਪੇਸ਼ਂੈਟ ਕੇਅਰ ਅਲਾਊਸ ਰਿਸਕ ਭੱਤਾ ਦਿੱਤਾ ਜਾਵੇ, ਸਿਹਤ ਸੰਸਥਾਵਾਂ ਨੂੰ ਨਿੱਜੀ ਹੱਥਾਂ ਵਿੱਚ ਸੋਂਪਣ ਦੇ ਫੈਸਲੇ ਨੂੰ ਵਾਪਸ ਲਿਆ ਜਾਵੇ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਜੁਲਾਈ 2021 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੰਜਾਬ ਸਕੇਲ ਲਾਗੂ ਕੀਤਾ ਜਾਵੇ ਆਦਿ ਮੰਗਾਂ ਤੇ ਗੱਲਬਾਤ ਕਰਕੇ ਮੰਗਾਂ ਦੇ ਨਿਪਟਾਰੇ ਸਬੰਧੀ ਸਿਹਤ ਮੰਤਰੀ ਅਤੇ ਡਾਇਰੈਕਟਰ ਵਲੋਂ ਕੋਈ ਵੀ ਸਮਾਂ ਨਹੀਂ ਦਿੱਤਾ ਗਿਆ ਹੈ ਜਿਸਤੋਂ ਇਹ ਸਪੱਸ਼ਟ ਹੈ ਕਿ ਸਰਕਾਰ ਅਤੇ ਵਿਭਾਗ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨ ਲਈ ਮਾਰੇ ਜਾ ਰਹੇ ਇਸ ਧਰਨੇ ਵਿੱਚ ਜ਼ਿਲ੍ਹੇ ਦੇ ਸਾਰੇ ਹੀ ਬਲਾਕਾਂ ਵਿੱਚ ਸਿਹਤ ਕਾਮੇਂ ਭਰਵੀਂ ਸ਼ਮੂਲੀਅਤ ਕਰਨਗੇ। ਇਸ ਮੌਕੇ ਕਰਮਜੀਤ ਸਿੰਘ, ਗੁਰਦੇਵ ਸਿੰਘ, ਗੁਰਜੋਤ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ ਸੰਘਾ, ਲੈਂਬਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਬਿਕਰਮਜੀਤ ਲਖਨਪਾਲ, ਜਤਿੰਦਰ ਮੰਡ, ਬਹਾਦਰ ਸਿੰਘ, ਬਲਵੀਰ ਕੌਰ, ਮਨਜੀਤ ਕੌਰ, ਬਲਵੀਰ ਸਿੰਘ, ਮਨਜੀਤ ਬਾਜਵਾ, ਰੋਮੀ, ਇੰਦਰਜੀਤ ਸਿੰਘ, ਗੋਪਾਲ ਮਲਹੋਤਰਾ, ਰੇਖਾ ਰਾਣੀ, ਦੀਪਾਂਜਲੀ ਭੱਟੀ, ਸ਼ਸ਼ੀ ਬਾਲਾ, ਸ਼ਮਿੰਦਰ ਕੌਰ, ਹਰਬੰਸ ਲਾਲ, ਕਸ਼ਮੀਰੀ ਲਾਲ, ਬਲਰਾਜ ਸਿੰਘ, ਰਵਿੰਦਰ ਸੈਣੀ, ਰਣਜੀਤ ਸਿੰਘ ਆਦਿ ਆਗੂ ਵੀ ਹਾਜਰ ਸਨ।
