2000 ਰੁਪਏ ਪਿੱਛੇ ਛਿੜਿਆ ਵਿਵਾਦ, ਗੁਰਦੁਆਰੇ ਦੇ ਸੇਵਾਦਾਰ ਵੱਲੋਂ ਪਾਠੀ ਦਾ ਖੰਜਰ ਮਾਰ ਕਤਲ
(GBCUPDATE) ਤਰਨਤਾਰਨ – ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲਗਾਈਆਂ ਡਿਊਟੀਆਂ ਸਬੰਧੀ ਬਣਦੇ ਰੁਪਏ ਲੈਣ ਦੌਰਾਨ ਨਾਬਾਲਿਗ ਪਾਠੀ ਸਿੰਘ ਦਾ ਗੁਰਦੁਆਰਾ ਦੇ ਸੇਵਾਦਾਰ ਵੱਲੋਂ ਖੰਜ਼ਰ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।