ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ ਅਤੇ ਓਲਡ ਏਜ਼ ਹੋਮ ਦਾ ਕੀਤਾ ਅਚਨਚੇਤ ਦੌਰਾ
ਹੁਸ਼ਿਆਰਪੁਰ, 2 ਅਪ੍ਰੈਲ (GBC UPDATE ):
ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ, ਰਾਮ ਕਲੋਨੀ ਕੈਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ ਕੁੱਲ 60 ਬੱਚਿਆਂ ਅਤੇ ਸਪੈਸ਼ਲ ਹੋਮ ਵਿਚ ਰਹਿ ਰਹੇ ਕੁੱਲ 35 ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੇਸਾਂ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟ ਅਤੇ ਪ੍ਰਾਈਵੇਟ ਐਡਵੋਕੇਟ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਓਲਡ ਏਜ਼ ਹੋਮ, ਰਾਮ ਕਲੋਨੀ ਕੈਪ, ਹੁਸ਼ਿਆਰਪੁਰ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੁਪਰਡੈਂਟ ਓਲਡ ਏਜ ਹੋਮ ਤੋਂ ਬਜ਼ੁਰਗਾਂ ਦੇ ਰਹਿਣ- ਸਹਿਣ ਅਤੇ ਖਾਣੇ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸੁਪਰਡੈਂਟ ਸਪੈਸ਼ਲ ਓਲਡ ਏਜ ਹੋਮ ਨਰੇਸ਼ ਕਮਾਰ, ਸੁਪਰਡੈਂਟ ਅਬਜ਼ਰਵੇਸ਼ਨ ਹੋਮ ਪੁਨੀਤ ਕੁਮਾਰ ਅਤੇ ਡਾ. ਰਜਿੰਦਰ ਪਾਲ ਰੋਜੀ ਵੀ ਮੌਜੂਦ ਸਨ।