ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ

Date:

ਹੁਸ਼ਿਆਰਪੁਰ, 26 ਫਰਵਰੀ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਨਿਭਾਅ ਰਹੇ ਡਾ. ਜਸਵੰਤ ਰਾਏ ਨੂੰ ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵਲੋਂ ਮਾਂ ਬੋਲੀ ਪੰਜਾਬੀ ਦੀ ਸੇਵਾ ਵਿਚ ਨਿਗਰਤਾ ਨਾਲ ਨਿਭਣ ਬਦਲੇ ‘ਰਾਗ ਸਾਹਿਤ ਪੁਰਸਕਾਰ’ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧਾਈ ਦਿੱਤੀ ਗਈ। ਇਸ ਪੁਰਸਕਾਰ ਵਿਚ ਗਿਆਰਾਂ ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਸਨਮਾਨ ਪੱਤਰ ਅਤੇ ਫੁਲਕਾਰੀ ਸ਼ਾਮਿਲ ਹੈ। ਡਾ. ਜਸਵੰਤ ਰਾਏ ਪੰਜਾਬੀ ਭਾਸ਼ਾ ਦੀ ਪੂਰੀ ਪ੍ਰਤੀਬੱਧਤਾ ਅਤੇ ਤਨਦੇਹੀ ਨਾਲ ਸੇਵਾ ਕਰਨ ਵਿਚ ਜੁਟੇ ਹੋਏ ਹਨ। ਪੀ.ਐੱਚ.ਡੀ ਤੱਕ ਦੀ ਸਿੱਖਿਆ ਪ੍ਰਾਪਤ ਕਰਨ ਉਪਰੰਤ ਉਨ੍ਹਾਂ ਨੇ ਪੰਜਾਬੀ ਲੋਕ ਕਥਾਵਾਂ ’ਤੇ ਗੌਲਣਯੋਗ ਕਾਰਜ ਕੀਤਾ ਹੈ। ਉਨ੍ਹਾਂ ਨੇ ਗ਼ਦਰ ਲਹਿਰ, ਆਦਿ ਧਰਮ ਲਹਿਰ, ਰਾਮਾਸਾਮੀ ਪੇਰੀਆਰ ਅਤੇ ਲੋਕਧਾਰਾ ਵਿਚ ਵੀ ਵੱਡਾ ਕੰਮ ਕੀਤਾ ਹੈ। ਹੁਣ ਤੱਕ ਉਨ੍ਹਾਂ ਨੇ 12 ਕਿਤਾਬਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਹਨ। ਉਨ੍ਹਾਂ ਦੇ ਯੋਗਦਾਨ ਬਦਲੇ ਸਿੱਖਿਆ ਵਿਭਾਗ ਵੱਲੋਂ ਸਟੇਟ ਅਵਾਰਡ, ਗਵਰਨਰ ਪੰਜਾਬ ਵਲੋਂ ਸੰਵਿਧਾਨ ਅਵਾਰਡ ਤੋਂ ਇਲਾਵਾ ਅਨੇਕਾਂ ਸਮਾਜਿਕ ਅਤੇ ਸਾਹਿਤਕ ਸੰਸਥਾਵਾਂ ਵਲੋਂ ਵੀ ਸਨਮਾਨਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿਚ ਵੀ ਡਾ. ਜਸਵੰਤ ਰਾਏ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਹੋਰ ਆਹਲਾ ਲਿਖਤਾਂ ਦੀ ਉਮੀਦ ਹੈ। ਇਸ ਸਮੇਂ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਨੇ ਵੀ ਡਾ. ਜਸਵੰਤ ਰਏ ਨੂੰ ਰਾਗ ਸਾਹਿਤ ਪੁਰਸਕਾਰ ਲਈ ਵਿਸ਼ੇਸ਼ ਵਧਾਈ ਦਿੱਤੀ।

Share post:

Subscribe

spot_imgspot_img

Popular

More like this
Related

ਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ

ਹੁਸ਼ਿਆਰਪੁਰ, 4 ਅਪ੍ਰੈਲ: (TTT) ਖੇਤੀ ਭਵਨ ਵਿਖੇ ਮੁੱਖ ਖੇਤੀਬਾੜੀ...

डी.ए.वी. बी.एड. कॉलेज में नेत्रदान कैंप का आयोजन

( नेत्रदान का प्रण करने वाले 46 छात्रों को...

नातन धर्म कॉलेज, होशियारपुर में पंजाबी हिट्स टीवी की टीम द्वारा शूट किया गया ‘बंक टाइम शो’

सनातन धर्म कॉलेज, होशियारपुर में प्रबंधन समिति की अध्यक्षा...