ਆਸ਼ਾ ਕਿਰਨ ਸਕੂਲ ਵਿੱਚ ਦਿਵਯਾਂਗ ਦਿਵਸ ਮਨਾਇਆ ਗਿਆ
((TTT)ਹੁਸ਼ਿਆਰਪੁਰ। ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਅੰਤਰਰਾਸ਼ਟਰੀ ਦਿਵਯਾਂਗਜਨ ਦਿਵਸ ਮਨਾਇਆ ਗਿਆ, ਇਸ ਮੌਕੇ ਜਿਲ੍ਹਾ ਲੀਗਲ ਸਰਵਿਸ ਅਥਾਰਿਟੀ ਦੇ ਵੱਲੋਂ ਚੀਫ ਜਿਊਡੀਸ਼ੀਅਲ ਮੈਜਿਸਟ੍ਰੇਟ ਕਮ ਸੈਕਟਰੀ ਸੀ.ਜੇ.ਐੱਮ. ਹੁਸ਼ਿਆਰਪੁਰ ਰਾਜ ਪਾਲ ਰਾਵਲ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ, ਇਸ ਸਮੇਂ ਐਡਵੋਕੇਟ ਸੁਦਰਸ਼ਨ ਕੁਮਾਰ ਨੇ ਫ੍ਰੀ ਕਾਨੂੰਨੀ ਸਹਾਇਤਾ ਉੱਪਰ ਚਰਚਾ ਕੀਤੀ। ਇਸ ਮੌਕੇ ਸਪੈਸ਼ਲ ਬੱਚਿਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ ਤੇ ਕੋਚ ਅੰਜਨਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦਿਵਯਾਂਗ ਬੱਚਿਆਂ ਦਾ ਮਾਨਸਿਕ ਵਿਕਾਸ ਕਰਵਾਉਣ ਵਿੱਚ ਖੇਡਾਂ ਸਹਾਈ ਹੁੰਦੀਆਂ ਹਨ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤਰਨਜੀਤ ਸਿੰਘ, ਸਕੱਤਰ ਹਰਬੰਸ ਸਿੰਘ, ਹੋਸਟਲ ਕਮੇਟੀ ਚੇਅਰਮੈਨ ਕਰਨਲ ਗੁਰਮੀਤ ਸਿੰਘ, ਰਾਮ ਆਸਰਾ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਪਿ੍ਰੰਸੀਪਲ ਸ਼ੈਲੀ ਸ਼ਰਮਾ ਆਦਿ ਵੀ ਮੌਜੂਦ ਰਹੇ।ਕੈਪਸ਼ਨ-ਖੇਡ ਮੁਕਾਬਲੇ ਵਿੱਚ ਹਿੱਸਾ ਲੈਂਦੇ ਸਪੈਸ਼ਲ ਬੱਚੇ ਤੇ ਸੈਮੀਨਾਰ ਵਿੱਚ ਮੌਜੂਦ ਸਕੂਲ ਸਟਾਫ ਤੇ ਮਹਿਮਾਨ।