News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਟਾਖਿਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਓ

ਪਟਾਖਿਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਓ
ਹੁਸ਼ਿਆਰਪੁਰ 10 ਨਵੰਬਰ 2023 ( TTT):
ਪਟਾਖਿਆਂ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਇੰਚਾਰਜ ਸਿਵਲ ਹਸਪਤਾਲ ਸੀਨੀਅਰ ਮੈਡੀਕਲ ਅਫਸਰ ਡਾ. ਸਵਾਤੀ ਸ਼ੀਮਾਰ ਦੀ ਅਗਵਾਈ ਵਿੱਚ ਹਸਪਤਾਲ ਓਪੀਡੀ ਪਰਿਸਰ ਵਿੱਚ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਮਨਮੋਹਨ ਸਿੰਘ, ਅੱਖਾਂ ਦੇ ਮਾਹਿਰ ਡਾ ਮੀਨੂੰ ਸਿੱਧੂ, ਮੈਡੀਕਲ ਸਪੈਸ਼ਲਿਸਟ ਡਾ. ਅਮਨਦੀਪ, ਏਐਚਏ ਡਾ ਸ਼ਿਪਰਾ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਅਤੇ ਲਾਇਨ ਵਿਜੈ ਅਰੋੜਾ ਵੀ ਹਾਜ਼ਰ ਸਨ। ਇਸ ਮੌਕੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਲਿਟਰੇਚਰ ਵੀ ਵੰਡਿਆ ਗਿਆ।
ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਅਤੇ ਜਾਗਰੂਕ ਕਰਦੇ ਹੋਏ ਡਾ ਸਵਾਤੀ ਨੇ ਪ੍ਰਦੂਸ਼ਣ ਰਹਿਤ ਅਤੇ ਪਟਾਕਿਆਂ ਤੋਂ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਿਆ ਧੂੰਆਂ ਕਈ ਬਿਮਾਰੀਆਂ ਜਿਵੇਂ ਸਾਹ, ਦਮਾ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਇਸ ਲਈ ਸਾਹ ਦੀ ਤਕਲੀਫ਼ ਵਾਲੇ ਮਰੀਜ਼ਾਂ ਨੂੰ ਦੀਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਇਹ ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਨ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ।
ਡਾ ਮਨਮੋਹਨ ਸਿੰਘ ਨੇ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਠਿਆਈਆਂ ਅਤੇ ਫ਼ਲ ਖਾਣ ਦੀ ਸਲਾਹ ਦਿੱਤੀ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨ ਦੀ ਸਲਾਹ ਦਿੱਤੀ।
ਡਾ ਮੀਨੂੰ ਸਿੱਧੂ ਨੇ ਕਿਹਾ ਕਿ ਪਟਾਖਿਆਂ ਕਾਰਨ ਅੱਖਾਂ ਵਿਚ ਸੱਟਾਂ ਲੱਗਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ ਇਸ ਲਈ ਪਟਾਖਿਆਂ ਤੋਂ ਬਚਾਅ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਹੈ ਜੇਕਰ ਪਟਾਕਿਆਂ ਕਾਰਨ ਅੱਖ ਵਿਚ ਸੱਟ ਲੱਗ ਜਾਵੇ ਤਾਂ ਉਸ ਨੂੰ ਮਲੱਣਾ ਨਹੀਂ ਚਾਹੀਦਾ ਅਤੇ ਨਾ ਹੀ ਰਗੜਨਾ ਚਾਹੀਦਾ ਹੈ ਤੇ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਪਟਾਖੇ ਚਲਾਉਣ ਦੌਰਾਨ ਲੱਗੀ ਸੱਟ ਵਿਚ ਲੋਕ ਘਰੇਲੂ ਓਹੜ ਪੋਹੜ ਕਰਨ ਲੱਗ ਜਾਂਦੇ ਹਨ ਜੋਕਿ ਗਲਤ ਹੈ। ਅੱਖਾਂ ਨਿਆਮਤ ਹਨ, ਥੋੜੀ ਜਿਹੀ ਲਾਪਰਵਾਹੀ ਕਾਰਨ ਰੋਸ਼ਨੀ ਕਿਉਂ ਗਵਾਈਏ।
ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ ਨੇ ਕਿਹਾ ਕਿ ਜੇਕਰ ਬੱਚੇ ਪਟਾਕੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ‘ਚ ਚਲਾਉਣ ਅਤੇ ਹੱਥਾਂ ‘ਚ ਫੜ ਕੇ ਨਾ ਚਲਾਉਣ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ। ਅਨਚੱਲੇ ਪਟਾਖਿਆਂ ਨੂੰ ਬੱਚੇ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਜੋ ਕਿਸੇ ਵੀ ਸਮੇਂ ਫਟ ਸਕਦੇ ਹਨ। ਇਸ ਲਈ ਅਨਚੱਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
YOUTUBE:<iframe width=”560″ height=”315″ src=”https://www.youtube.com/embed/ArvBfTTSqLE?si=W8xzZZPGo-ZVhCBQ” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/pZTVOutOtoY?si=XL4mZLCpnNdETxQJ” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/XoGhanRcOIc?si=IdfR81d6W8LHp377″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>