
ਹੁਸ਼ਿਆਰਪੁਰ 18 ਮਾਰਚ 2025 ,ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਹੋਈ ਪ੍ਰਮੋਸ਼ਨ ਤੋਂ ਬਾਅਦ ਡਾ ਮੋਨਿੰਦਰ ਕੌਰ ਨੇ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਜਿਲਾ ਡੈਂਟਲ ਸਿਹਤ ਅਫਸਰ (ਡੀਡੀਐਚਓ) ਕਮ ਡਿਪਟੀ ਡਾਇਰੈਕਟਰ ਡੈਂਟਲ ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਦਫਤਰ ਦੇ ਸਮੂਹ ਸਟਾਫ਼ ਵਲੋਂ ਉਹਨਾਂ ਨੂੰ ਜੀ ਆਇਆਂ ਕਹਿੰਦਿਆ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਡਾ ਮੋਨਿੰਦਰ ਕੌਰ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਸੇਵਾਵਾਂ ਨਿਭਾਅ ਰਹੇ|ਜੁਆਇਨਿੰਗ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਹ 1994 ਤੋਂ ਸਿਹਤ ਵਿਭਾਗ ਵਿੱਚ ਜ਼ਿਲਾ ਕਪੂਰਥਲਾ ਵਿਖੇ ਆਪਣੀਆਂ ਵਿਭਾਗੀ ਸੇਵਾਵਾਂ ਨਿਭਾਅ ਰਹੇ ਸਨ।ਵਿਭਾਗ ਵੱਲੋਂ ਹੁਣ ਉਹਨਾਂ ਨੂੰ ਤਰੱਕੀ ਦੇ ਕੇ ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ। ਕਪੂਰਥਲਾ ਵਿਖੇ ਡਿਊਟੀ ਨਿਭਾਉਣ ਉਪਰੰਤ ਹੁਣ ਪ੍ਰਮੋਸ਼ਨ ਤੋਂ ਬਾਅਦ ਜ਼ਿਲਾ ਹੁਸ਼ਿਆਰਪੁਰ ਵਿਖੇ ਸੌਂਪੀਆਂ ਗਈਆਂ ਵਿਭਾਗੀ ਜ਼ਿੰਮੇਵਾਰੀਆਂ ਨੂੰ ਵੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਜ਼ਿਲੇ ਦੇ ਲੋਕਾਂ ਨੂੰ ਦੰਦਾਂ ਨਾਲ ਸੰਬੰਧਿਤ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਵਚਨਵੱਧ ਹਨ।
