ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਚਲਾਇਆ ਗਿਆ ਨਸ਼ਾ ਮੁਕਤ ਅਭਿਆਨ
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾਂ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾਂ, ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਦੇ ਮਾਰਗ ਦਰਸ਼ਨ ਵਿੱਚ ਆਈ.ਕਿਉ.ਏ.ਸੀ ਦੇ ਸਹਿਯੋਗ ਨਾਲ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋਫੈਸਰ ਮੋਨਿਕਾ ਕੰਵਰ ਦੀ ਅਗਵਾਈ ਅਧੀਨ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਪਹਿਲਕਦਮੀ ਦੇ ਅੰਤਰਗਤ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਸੋਂਹ ਚੁਕਾਈ ਗਈ। ਇਸ ਪ੍ਰੋਗਰਾਮ ਦੇ ਦੌਰਾਨ ਵਿਦਿਆਰਥੀਆਂ ਅਤੇ ਕਾਲਜ ਦੇ ਸਟਾਫ ਮੈਂਬਰਾਂ ਵੱਲੋਂ ਹੁਸ਼ਿਆਰਪੁਰ ਜਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਸੋਂਹ ਚੁੱਕੀ ਅਤੇ ਪ੍ਰਣ ਲਿਆ ਕਿ ਉਹ ਆਪਣੀ ਸਮਰੱਥਾ ਅਨੁਸਾਰ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।