News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ. ਡੀ. ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ. ਡੀ. ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

-ਦਸੂਹਾ ਦੇ ਪਿੰਡ ਸੰਘਵਾਲ ਸੰਸਾਰਪੁਰ ’ਚ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ

ਦਸੂਹਾ/ਹੁਸ਼ਿਆਰਪੁਰ, 19 ਜੁਲਾਈ :(TTT)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਉਪ ਮੰਡਲ ਦਸੂਹਾ ਦੇ ਪਿੰਡ ਸੰਘਵਾਲ ਸੰਸਾਰਪੁਰ ਵਿਚ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਖੇਤਰ ਦੇ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਡੀ.ਐਸ.ਪੀ ਜਗਦੀਸ਼ ਰਾਜ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ’ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਣ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲੜੀ ਵਿਚ ਅੱਜ ਦਸੂਹਾ ਵਿਧਾਨ ਸਭਾ ਖੇਤਰ ਦੇ ਪਿੰਡ ਸੰਘਵਾਲ ਸੰਸਾਰਪੁਰ ਵਿਚ ਲਗਾਏ ਗਏ ਇਸ ਕੈਂਪ ਵਿਚ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਿਤ ਵਿਭਾਗ ਵੱਲੋਂ ਸਮੇਂ ਸਿਰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ ਵਿਭਾਗ, ਮਾਲ ਵਿਭਾਗ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਫੂਡ ਸਪਲਾਈ, ਡਰੇਨੇਜ, ਮਾਈਨਿੰਗ ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਬਿਨੈ ਪੱਤਰ ਪ੍ਰਾਪਤ ਕਰਕੇ ਯੋਗ ਕਾਰਵਾਈ ਕੀਤੀ।