
ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਐਲਵਿਸ਼ ਯਾਦਵ, ਈਡੀ ਨੇ ਭੇਜਿਆ ਸੰਮਨ
(TTT)YouTuber ਅਤੇ Bigg Boss OTT 2 ਦੇ ਵਿਜੇਤਾ ਸਿਧਾਰਥ ਯਾਦਵ ਉਰਫ ਐਲਵਿਸ਼ ਯਾਦਵ ਲਈ ਮੁਸੀਬਤਾਂ ਵਧ ਸਕਦੀਆਂ ਹਨ। ਈਡੀ ਨੇ ਐਲਵਿਸ਼ ਨੂੰ ਆਪਣੀ ਪਾਰਟੀ ਵਿੱਚ ਪਾਬੰਦੀਸ਼ੁਦਾ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ।ਈਡੀ ਨੇ ਯੂਟਿਊਬਰ ਨੂੰ 23 ਜੁਲਾਈ ਨੂੰ ਪੁੱਛਗਿੱਛ ਲਈ ਲਖਨਊ ਬੁਲਾਇਆ ਹੈ। ਇਸ ਤੋਂ ਪਹਿਲਾਂ ਈਡੀ ਨੇ ਐਲਵਿਸ਼ ਯਾਦਵ ਨੂੰ ਨੋਟਿਸ ਦੇ ਕੇ 8 ਜੁਲਾਈ ਨੂੰ ਬੁਲਾਇਆ ਸੀ, ਪਰ ਉਸ ਨੇ ਵਿਦੇਸ਼ ਹੋਣ ਦੀ ਗੱਲ ਕਹਿ ਕੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ।ਮਈ ‘ਚ ਈਡੀ ਨੇ ਮਨੀ ਲਾਂਡਰਿੰਗ ਐਕਟ ਦੇ ਤਹਿਤ ਐਲਵਿਸ਼ ਯਾਦਵ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਯੂਪੀ ਪੁਲਿਸ ਨੇ ਐਲਵਿਸ਼ ਯਾਦਵ ਅਤੇ ਹੋਰ ਸਬੰਧਤ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ ਅਤੇ ਚਾਰਜਸ਼ੀਟ ਵੀ ਦਾਖਲ ਕੀਤੀ ਸੀ। ਇਸ ਦਾ ਨੋਟਿਸ ਲੈਂਦਿਆਂ ਈਡੀ ਨੇ ਮਾਮਲਾ ਦਰਜ ਕਰ ਲਿਆ ਹੈ।

