ਈ.ਡੀ. ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਤਲਬ, ਜਲੰਧਰ ਦਫ਼ਤਰ ‘ਚ ਚੱਲ ਰਹੀ ਪੁੱਛਗਿੱਛ

Date:

ਈ.ਡੀ. ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਤਲਬ, ਜਲੰਧਰ ਦਫ਼ਤਰ ‘ਚ ਚੱਲ ਰਹੀ ਪੁੱਛਗਿੱਛ

ਜਲੰਧਰ – (TTT) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਅੱਜ ਜਲੰਧਰ ਵਿਖੇ ਈ. ਡੀ. ਦੇ ਦਫ਼ਤਰ ਵਿਚ ਪਹੁੰਚੇ ਹਨ। ਈ. ਡੀ. ਵੱਲੋਂ ਜਲੰਧਰ ਦਫ਼ਤਰ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ, ਜਿੱਥੇ ਦੁਪਹਿਰ ਤੱਕ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਭਾਰਤ ਭੂਸ਼ਣ ਆਸ਼ੂ ਤੋਂ ਕਿਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦਾ ਦੋਸ਼ ਲੱਗਾ ਸੀ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

Share post:

Subscribe

spot_imgspot_img

Popular

More like this
Related