News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ

ਹਰੇਕ ਵਿਧਾਨ ਸਭਾ ਹਲਕੇ ’ਚ 1-1 ਕਰੋੜ ਰੁਪਏ ਨਾਲ ਸਕੂਲਾਂ ’ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜ

ਕੈਬਨਿਟ ਮੰਤਰੀ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਕੀਤੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਹੜ੍ਹ ਰੋਕੂ ਕੰਮਾਂ ਤੋਂ ਇਲਾਵਾ ਹੋਰ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 30 ਜੁਲਾਈ :(TTT) ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜੋ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਹਨ, ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਜਿੰਪਾ, ਡਿਪਟੀ ਸਪੀਕਰ ਰੌੜੀ ਅਤੇ ਸਮੂਹ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਗਈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 7 ਕਰੋੜ ਰੁਪਏ (ਪ੍ਰਤੀ ਵਿਧਾਨ ਸਭਾ ਹਲਕਾ 1-1 ਕਰੋੜ ਰੁਪਏ) ਦਿੱਤੇ ਜਾ ਰਹੇ ਹਨ। ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗੀ। ਉਨ੍ਹਾਂ ਹੜ੍ਹਾਂ ਦੇ ਮੌਸਮ ਦੇ ਚੱਲਦਿਆਂ ਸਭ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਬਚਾਅ ਕੰਮਾਂ ਸਬੰਧੀ ਪ੍ਰਗਤੀ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਚੋਆਂ ਦੀ ਸਫਾਈ, ਪ੍ਰੋਟੈਕਸ਼ਨ ਵਰਕ ਆਦਿ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਸਾਰੇ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਨਿਯਮਿਤ ਤੌਰ ’ਤੇ ਸਮੀਖਿਆ ਕਰਨ ਅਤੇ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨੂੰ ਤੁਰੰਤ ਦੂਰ ਕਰਨ। ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੰਡੀ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਉਦਯੋਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਕੰਮਕਾਜ਼ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ੇ ’ਤੇ ਲਗਾਮ ਲਗਾਉਣ ਲਈ ਨਸ਼ਾ

ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਮਿਲ ਕੇ ਕੰਮ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਪਹਿਲ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਬਣੀ ਰਹੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੰਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਦੇ ਖੇਤਰਾਂ ਵਿਚ ਜ਼ਿਲ੍ਹੇ ਨੂੰ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਖੇਤਰਾਂ ਵਿਚ ਵਿਸ਼ੇਸ਼ ਧਿਆਨ ਦੇਣ ਅਤੇ ਵਿਦਿਆਰਥੀਆਂ ਲਈ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਸਿਖਲਾਈ ਸੁਵਿਧਾਵਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਮਹੀਨੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਆਯੋਜਿਤ ਹੁੰਦੀਆਂ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ।
ਇਸ ਮੌਕੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਅਨੁਸੂਚਿਤ ਵਰਗ ਭੋਂ ਵਿਕਾਸ ਅਤੇ ਵਿੱਤ ਨਿਗਮ ਦੇ ਚੇਅਰਮੈਨ ਹਰਵਿੰਦਰ ਸਿੰਘ ਸੰਧੂ, ਪੱਛੜੀਆਂ ਸ੍ਰੇਣੀਆਂ ਭੂੰਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪੰਜਾਬ ਗਊਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਅਜੇ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ (ਹੈਂਡ ਕੁਆਰਟਰ) ਮਨੋਜ ਠਾਕੁਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।