ਅੱਜ ਭਾਰਤ ਵਿੱਚ ਮਨਾਇਆ ਜਾ ਰਿਹਾ ਈਦ-ਉਲ-ਫਿਤਰ, ਜਾਣੋ ਇਸਦੀ ਮਹੱਤਤਾ
(TTT)ਭਾਰਤ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਅੱਜ ਭਾਵ 11 ਅਪ੍ਰੈਲ ਵੀਰਵਾਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਈਦ ਦਾ ਤਿਉਹਾਰ ਖੁਸ਼ੀਆਂ ਅਤੇ ਭਾਈਚਾਰੇ ਦਾ ਤਿਉਹਾਰ ਹੈ।
ਰਮਜ਼ਾਨ ਦਾ ਪਵਿੱਤਰ ਮਹੀਨਾ ਪੂਰਾ ਹੋਣ ਤੋਂ ਬਾਅਦ, ਈਦ ਦਾ ਤਿਉਹਾਰ ਸ਼ਵਾਲ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਭਾਰਤ ‘ਚ ਬੁੱਧਵਾਰ ਸ਼ਾਮ ਨੂੰ ਸ਼ਵਾਲ ਦਾ ਚੰਦ ਨਜ਼ਰ ਆਇਆ, ਜਿਸ ਨੇ ਪੁਸ਼ਟੀ ਕੀਤੀ ਕਿ ਈਦ ਵੀਰਵਾਰ ਨੂੰ ਮਨਾਈ ਜਾਵੇਗੀ।