ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ -ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ

Date:

ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ
-ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ

(TTT)ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 18 ਮਈ ( GBC UPDATE ): ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ 2003 ਬੈਚ ਦੇ ਤਾਮਿਲਨਾਡੂ ਕੇਡਰ ਦੇ ਆਈ.ਏ.ਐਸ ਅਫ਼ਸਰ ਡਾ. ਆਰ. ਆਨੰਦਕੁਮਾਰ, ਖਰਚਾ ਅਬਜ਼ਰਵਰ 2008 ਬੈਚ ਦੇ ਆਈ.ਆਰ.ਐਸ (ਸੀ.ਐਂਡ ਸੀ.ਈ) ਅਫ਼ਸਰ ਪਵਨ ਕੁਮਾਰ ਖੇਤਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੀ ਵਿਸ਼ੇਸ਼ ਭੂਮਿਕਾ ਹੈ ਅਤੇ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਕਰਨ। ਉਹ ਅੱਜ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਏਜੰਟਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ ਅਤੇ ਐਸ.ਪੀ ਮਨੋਜ ਕੁਮਾਰ ਵੀ ਮੌਜੂਦ ਸਨ।
  ਜਨਰਲ ਅਬਜ਼ਰਵਰ ਡਾ. ਆਰ. ਆਨੰਦਕੁਮਾਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨਾ ਯਕੀਨੀ ਬਣਾਈ ਜਾਵੇ ਅਤੇ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ, ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਏਜੰਟਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਚੋਣਾਂ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨ ਅਤੇ ਸੁਚਾਰੂ ਢੰਗ ਨਾਲ ਚੋਣਾਂ ਨੂੰ ਮੁਕੰਮਲ ਕਰਵਾਉਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
ਖਰਚਾ ਅਬਜ਼ਰਵਰ ਪਵਨ ਖੇਤਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਵਿਚ ਉਮੀਦਵਾਰ ਲਈ ਕੀਤੇ ਜਾਣ ਵਾਲੇ ਖਰਚੇ ਦੀ ਲਿਮਟ 95 ਲੱਖ ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਚੋਣਾਂ ਦੌਰਾਨ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚੇ ਦੇ ਸਬੰਧ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਏਜੰਟਾਂ ਨੂੰ ਖਰਚਾ ਰਿਕਾਰਡ ਨੂੰ ਮੇਨਟੇਨ ਕਰਨ ਸਬੰਧੀ ਹਦਾਇਤ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਚੋਣ ਖਰਚੇ ਦੀ ਨਿਗਰਾਨੀ ਲਈ ਜਿਲ੍ਹਾ ਪੱਧਰੀ ਐਕਸਪੈਂਡੀਚਰ ਮੋਨੀਟਰਿੰਗ ਟੀਮ ਸਥਾਪਿਤ ਕੀਤੀ ਗਈ ਹੈ, ਇਸ ਲਈ ਉਹ ਰੋਜ਼ਾਨਾ ਆਪਣਾ ਖਰਚਾ ਰਜਿਸਟਰ ਵਿਚ ਭਰਨ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਸਬੰਧੀ ਧਿਆਨ ਵਿਚ ਰੱਖਣ ਵਾਲੀਆਂ ਗੱਲਾਂ ਅਤੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੇ ਦੌਰੇ, ਚੋਣ ਮੀਟਿੰਗਾਂ, ਰੈਲੀਆਂ, ਰੋਡ ਸ਼ੋਅ ਆਦਿ ’ਤੇ ਸਟੈਟਿਕ ਸਰਵੀਲੈਂਸ ਵੀਡੀਓ ਅਤੇ ਉੜਨ ਦਸਤਿਆਂ ਦੀਆਂ ਟੀਮਾਂ ਦੁਆਰਾ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰਾ ਖਰਚਾ ਸ਼ੈਡੋ ਰਜਿਸਟਰ ਵਿਚ ਦਰਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਵਲੋਂ ਪੇਡ ਨਿਊਜ਼ ਅਤੇ ਵਿਗਿਆਪਨ ਦਾ ਖਰਚਾ ਬੁੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 20, 23 ਅਤੇ 30 ਮਈ ਨੂੰ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦਾ ਨਿਰੀਖਣ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਵਿਚ 1963 ਪੋÇਲੰਗ ਬੂਥ ਬਣਾਏ ਗਏ ਹਨ ਅਤੇ 9 ਸੰਸਦੀ ਹਲਕੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹੁਸ਼ਿਆਰਪੁਰ ਵਿਚ 1601826 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਹੁਸ਼ਿਆਰਪੁਰ ਲਈ ਨਿਯੁਕਤੀ ਕੀਤੇ ਗਏ ਜਨਰਲ ਅਬਜ਼ਰਵਰ ਆਈ.ਏ.ਐਸ ਅਫ਼ਸਰ ਡਾ. ਆਰ. ਆਨੰਦਕੁਮਾਰ ਦੇ ਮੋਬਾਇਲ ਨੰਬਰ 83608 71668 ’ਤੇ, ਖਰਚਾ ਅਬਜ਼ਰਵਰ ਆਈ.ਆਰ.ਐਸ (ਸੀ.ਐਂਡ ਸੀ.ਈ) ਅਫ਼ਸਰ ਪਵਨ ਕੁਮਾਰ ਖੇਤਾਨ ਦੇ ਮੋਬਾਇਲ ਨੰਬਰ 83608 74462 ਅਤੇ ਪੁਲਿਸ ਅਬਜ਼ਰਵਰ ਆਈ.ਪੀ.ਐਸ ਅਫ਼ਸਰ ਕੁਸ਼ਲ ਪਾਲ ਸਿੰਘ ਦੇ ਮੋਬਾਇਲ ਨੰਬਰ 79731 39811 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਅਬਜ਼ਰਵਰ ਲੋਕ ਨਿਰਮਾਣ ਵਿਭਾਗ  ਹੁਸ਼ਿਆਰਪੁਰ ਦੇ ਰੈਸਟ ਹਾਊਸ ਦੇ ਕਮਰਾ ਨੰਬਰ 4 ਵਿਚ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੈਠਣਗੇ ਅਤੇ ਚੋਣਾਂ ਸਬੰਧੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਉਮੀਦਵਾਰ ਜਾਂ ਕੋਈ ਵੀ ਵਿਅਕਤੀ ਅਬਜ਼ਰਵਰਾਂ ਨਾਲ ਉਕਤ ਸਥਾਨ ਅਤੇ ਸਮੇਂ ’ਤੇ ਮਿਲ ਸਕਦੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...