ਪੰਜਾਬ 5 ਫਰਵਰੀ 2024,(ਬਜਰੰਗੀ ਪਾਂਡੇ): ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (ECI) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਚੋਣ ਕਮਿਸ਼ਨ ਨੇ ਇਕ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ ‘ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ।