ਚੋਣ ਅਬਜ਼ਰਵਰ ਅਪਨੀਤ ਰਿਆਤ ਨੇ ਨਗਰ ਨਿਗਮ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ

Date:

ਚੋਣ ਅਬਜ਼ਰਵਰ ਅਪਨੀਤ ਰਿਆਤ ਨੇ ਨਗਰ ਨਿਗਮ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ

– ਜ਼ਿਲ੍ਹੇ ’ਚ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਬਾਰੇ ਹਾਸਲ ਕੀਤੀ ਜਾਣਕਾਰੀ

ਹੁਸ਼ਿਆਰਪੁਰ, 13 ਦਸੰਬਰ ( GBC UPDATE ): ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨਿਯੁਕਤ ਅਬਜ਼ਰਵਰ ਆਈ.ਏ.ਐਸ ਅਧਿਕਾਰੀ ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ ਅੱਜ ਹੁਸ਼ਿਆਰਪੁਰ ਪੁਜੇ। ਉਨ੍ਹਾਂ ਇਸ ਦੌਰਾਨ ਆਗਾਮੀ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਅਪਨੀਤ ਰਿਆਤ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਤਹਿਸੀਲ ਕੰਪਲੈਕਸ ਵਿੱਚ ਪੁੱਜੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ।

ਸ੍ਰੀਮਤੀ ਰਿਆਤ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵਿੱਚ ਕੋਈ ਤਰੁੱਟੀ ਨਹੀਂ ਹੋਣੀ ਚਾਹੀਦੀ ਅਤੇ ਹਰੇਕ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦਾ ਕੋਈ ਵਿਵਾਦ ਪੈਦਾ ਨਾ ਹੋਵੇ।

ਉਨ੍ਹਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕੇ ਜਾਣ |

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਚੋਣ ਅਬਜ਼ਰਵਰ ਨੂੰ ਦੱਸਿਆ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਪ੍ਰਕਿਰਿਆ ਨਿਰਪੱਖਤਾ, ਪਾਰਦਰਸ਼ਤਾ ਅਤੇ ਸ਼ਾਂਤੀ ਨਾਲ ਕਰਵਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਰਿਟਰਨਿੰਗ ਅਫ਼ਸਰ ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...