ਗਰਮੀ ਵਿਚ ਨਹੀਂ ਹੋਣੀਆਂ ਚਾਹੀਦੀਆਂ ਚੋਣਾਂ- ਚੋਣ ਕਮਿਸ਼ਨ
(TTT) 3 ਜੂਨ- ਭਾਰਤੀ ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਇਕ ਮਹੀਨਾ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ, ਕਿਉਂਕਿ ਇੰਨੀ ਗਰਮੀ ’ਚ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅਗਲੀ ਵਾਰ ਤੋਂ ਅਪ੍ਰੈਲ ਮਹੀਨੇ ਦੇ ਆਖ਼ਰ ’ਚ ਹੀ ਚੋਣਾਂ ਕਰਵਾ ਲਈਆਂ ਜਾਣਗੀਆਂ। ਵਿਰੋਧੀਆਂ ਵਲੋਂ ਵੋਟਾਂ ਦੀ ਗਿਣਤੀ ’ਤੇ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗਿਣਤੀ ਵਿਚ ਇਕ ਫ਼ੀਸਦੀ ਵੀ ਗਲਤੀ ਹੋਣ ਦੀ ਗੁੰਜਾਇਸ਼ ਨਹੀਂ ਹੈ।