

ਹੁਸ਼ਿਆਰਪੁਰ, 27 ਮਾਰਚ (TTT) ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਬੱਜਟ ਦੇ ਵਿਰੋਧ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ ਨਹਿਰ ਕਲੋਨੀ ਹੁਸ਼ਿਆਰਪੁਰ ਵਿਖੇ ਰਕੇਸ਼ ਕੁਮਾਰ ਮਹਿਲਾਂਵਾਲੀ ਦੀ ਅਗਵਾਈ ਹੇਠ ਬੱਜਟ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਾਣਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਵਲੋਂ ਜੋ ਬੱਜਟ ਪੇਸ਼ ਕੀਤਾ ਗਿਆ ਹੈ, ਉਸ ਤੋਂ ਸਮੁੱਚਾ ਮੁਲਜ਼ਮ ਅਤੇ ਪੈਨਸ਼ਨਰ ਵਰਗ ਨਿਰਾਸ਼ ਹੈ। ਉਹਨਾਂ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਬੱਜਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਲਾਗੂ ਕਰਨ, ਮਿਡ ਡੇ ਮੀਲ, ਆਂਗਣਵਾੜੀ, ਆਸ਼ਾ ਵਰਕਰਾਂ, ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਦੀ ਵੀ ਕੋਈ ਤਜਵੀਜ਼ ਨਹੀ ਹੈ। ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਭਰਨ ਸਬੰਧੀ ਵੀ ਕੋਈ ਜ਼ਿਕਰ ਨਹੀਂ ਹੈ। ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ, ਬੰਦ ਭੱਤਿਆਂ ਨੂੰ ਚਾਲੂ ਕਰਨ ਮੰਹਿਗਾਈ ਭੱਤੇ ਦੀਆਂ ਕਿਸ਼ਤਾਂ, ਵਿਕਾਸ ਟੈਕਸ ਬੰਦ ਕਰਨ ਸਬੰਧੀ ਵੀ ਇਸ ਆਮ ਆਦਮੀਆਂ ਦੀ ਸਰਕਾਰ ਦਾ ਬੱਜਟ ਬਿਲਕੁਲ ਖਾਮੋਸ਼ ਹੈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਨੀਅਤ ਪਤਾ ਹੋਣ ਦੇ ਕਾਰਣ ਇਹ ਬੱਜਟ ਮੁਲਾਜ਼ਮ ਦੀ ਆਸ ਅਨੁਸਾਰ ਹੀ ਹੈ ਕਿਉਂਕਿ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਵਲੋਂ ਸਿਰਫ ਭਾਸ਼ਣਾ ਨਾਲ ਹੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਮੰਗ ਨੂੰ ਹੱਲ ਕਰਨ ਦਾ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਵਲੋਂ ਤਾਂ ਮੁੱਲਾਜ਼ਮ/ ਪੈਨਸ਼ਨਰ ਜੱਥੇਬੰਦੀਆਂ ਨਾਲ ਮੀਟਿੰਗ ਵੀ ਨਹੀਂ ਕੀਤੀ ਗਈ ਹੈ। ਮੁਲਾਜ਼ਮ/ ਪੈਨਸ਼ਨਰ ਵਿਰੋਧੀ ਬੱਜਟ ਦੀਆਂ ਕਾਪੀਆਂ ਨਾਅਰਿਆਂ ਦੀ ਗੂੰਜ ਵਿੱਚ ਫੂਕੀਆਂ ਗਈਆਂ। ਇਸ ਮੌਕੇ ਸੁਖਦੇਵ ਜਾਜਾ, ਨਿਤਿਨ ਮਹਿਰਾ, ਜਤਿੰਦਰ ਸਿੰਘ, ਮੀਨਾ ਰਾਣੀ, ਅਸ਼ੋਕ ਕੁਮਾਰ, ਕੁਲ ਬਹਾਦਰ, ਕੁਲਵਿੰਦਰ ਕੁਮਾਰ, ਜਸਵੀਰ ਸਿੰਘ, ਵਰਿੰਦਰ ਕੁਮਾਰ, ਵਿਸ਼ਾਲ ਠਾਕੁਰ, ਗੁਰਬਚਨ ਸਿੰਘ, ਸੁਖਵਿੰਦਰ ਕੌਰ, ਵਰੁਣ ਭਨੋਟ, ਗੁਰਚਰਨ ਸਿੰਘ ਆਦਿ ਆਗੂ ਵੀ ਹਾਜਰ ਸਨ।

