ਇੰਜੀਨੀਅਰ ਗੁਰਮੀਤ ਸਿੰਘ ਨੇ ਐਕਸੀਅਨ ਪ੍ਰੋਵਿਨਸ਼ੀਅਲ ਡਿਵੀਜ਼ਨ ਲੋਕ ਨਿਰਮਾਣ ਵਿਭਾਗ (ਬੀ ਐੰਡ ਆਰ), ਹੁਸ਼ਿਆਰਪੁਰ ਦਾ ਚਾਰਜ ਸੰਭਾਲਿਆ*
ਹੁਸ਼ਿਆਰਪੁਰ, 16 ਅਗਸਤ 2024:(TTT) ਇੰਜੀਨੀਅਰ ਗੁਰਮੀਤ ਸਿੰਘ ਨੇ ਅੱਜ ਐਕਸੀਅਨ ਪ੍ਰੋਵਿਨਸ਼ੀਅਲ ਡਿਵੀਜ਼ਨ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਆਪਣੇ ਕੰਮਕਾਜ ਦੀ ਸ਼ੁਰੂਆਤ ਕਰਦਿਆਂ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਵਿਭਾਗ ਦੀਆਂ ਤਰਜੀਹਾਂ ਅਤੇ ਚੁਣੌਤੀਆਂ ‘ਤੇ ਚਰਚਾ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰਿਆਂ ਨੂੰ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾਪੂਰਨ ਕੰਮ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।
ਇੰਜੀਨੀਅਰ ਗੁਰਮੀਤ ਸਿੰਘ ਨੇ ਅੱਗੇ ਕਿਹਾ ਕਿ ਉਹ ਲੋਕ-ਹਿਤ ਨਾਲ ਸੰਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾਉਣ ਦਾ ਯਤਨ ਕਰਨਗੇ। ਇਸ ਮੌਕੇ ਇੰਜੀਨੀਅਰ ਰਜਿੰਦਰ ਸਿੰਘ ਗੋਤਰਾ, ਐਸ.ਈ. ਉਸਾਰੀ
ਸਰਕਲ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਹੁਸ਼ਿਆਰਪੁਰ ਦੇ ਨਾਲ-ਨਾਲ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਇੰਜੀਨੀਅਰ ਗੁਰਮੀਤ ਸਿੰਘ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।