ਹਰ ਗਰਭਵਤੀ ਔਰਤ ਨੂੰ ਘੱਟੋ ਘੱਟ 4 ਵਾਰ ਆਪਣੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ

Date:

ਹਰ ਗਰਭਵਤੀ ਔਰਤ ਨੂੰ ਘੱਟੋ ਘੱਟ 4 ਵਾਰ ਆਪਣੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ

ਹੁਸ਼ਿਆਰਪੁਰ 23 ਸਤੰਬਰ 2024 (TTT) ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸਿਹਤ ਸੰਸਥਾਵਾਂ ਵਿੱਚ ਗਰਭਵਤੀਆਂ ਦੀ ਜਾਂਚ ਲਈ ਅੱਜ ਜਿਲੇ ਭਰ ਵਿੱਚ ਸਪੈਸ਼ਲ ਜਾਂਚ ਕੈਂਪ ਲਗਾਏ ਗਏ। ਸਿਵਲ ਹਸਪਤਾਲ ਹੁਸ਼ਿਆਰਪੁਰ, ਐਸਡੀਐਚ ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਅਤੇ ਸਮੂਹ ਸੀ.ਐਚ.ਸੀਜ਼ ਤੇ ਬਲਾਕ ਪੀ.ਐਚ.ਸੀਜ਼ ਵਿਖੇ ਲਗਾਏ ਇਹਨਾਂ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਖਾਸ ਕਰਕੇ ਖ਼ਤਰੇ ਦੇ ਚਿੰਨਾਂ ਵਾਲੀਆਂ ਗਰਭਵਤੀਆਂ ਦੇ ਸਾਰੇ ਟੈਸਟ ਮੁਫਤ ਕੀਤੇ ਗਏ।

ਇਸ ਬਾਰੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਕਟਾਰੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਆਪਣੇ ਚਾਰ ਚੇਕਅੱਪ ਅਤੇ ਡਾਕਟਰ ਵਲੋਂ ਦੱਸੇ ਗਏ ਸਾਰੇ ਟੈਸਟ ਸਮੇਂ ਸਿਰ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਉਹਨਾਂ ਦਾ ਇਲਾਜ਼ ਹੋ ਸਕੇ। ਆਸ਼ਾ ਵਰਕਰ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਗਰਭਵਤੀ ਮਾਵਾਂ ਦੇ ਸਮੇਂ ਸਿਰ ਲੋੜੀਂਦੇ ਟੈਸਟ ਕਰਕੇ ਅਤੇ ਸਿਹਤ ਸੇਵਾਵਾਂ ਦੇ ਕੇ ਜਣੇਪੇ ਦੌਰਾਨ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ ਅਤੇ ਸੁਰੱਖਿਅਤ ਜਨੇਪਾ ਕਰਵਾਇਆ ਜਾ ਸਕੇ।

ਉਹਨਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਅਪ੍ਰੇਸ਼ਨ ਵਾਲੇ (ਸੀਜ਼ੇਰੀਅਨ) ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਔਰਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਹਸਪਤਾਲ ਚ ਗਰਭਵਤੀ ਦਾ ਖਾਣਾ ਪੀਣਾ ਰਹਿਣਾ ਅਤੇ ਦਵਾਈ ਬਿਲਕੁਲ ਫ੍ਰੀ ਹੁੰਦੀ ਹੈ। ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਆਈਆਂ ਹੋਈਆਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਜਣੇਪੇ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਜਾਂਦਾ ਹੈ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...